ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਟਰੈਕਟਰ ਦੇ ਨਾਲ ਦਰੜ ਕੇ 80 ਸਾਲਾ ਬਜ਼ੁਰਗ ਔਰਤ ਦਾ ਕਤਲ

Top Trending News ਹਰਿਆਣਾ ਰਾਸ਼ਟਰੀ
  • ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਟਰੈਕਟਰ ਦੇ ਨਾਲ ਦਰੜ ਕੇ 80 ਸਾਲਾ ਬਜ਼ੁਰਗ ਔਰਤ ਦਾ ਕਤਲ

ਭਿਵਾਨੀ: ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਪਿੰਡ ਧਨਾਨਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ 80 ਸਾਲਾ ਬਜ਼ੁਰਗ ਔਰਤ ਦਾ ਟਰੈਕਟਰ ਦੇ ਨਾਲ ਦਰੜ ਕੇ ਕਤਲ ਕਰ ਦੇਣ ਦਾ ਮਾਮਲਾ ਸ੍ਹਾਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਪਿਆਰੀ ਦੇਵੀ ਵਜੋਂ ਹੋਈ ਹੈ। ਘਟਨਾ ਵਿੱਚ ਉਸ ਦਾ 36 ਸਾਲਾ ਪੁੱਤਰ ਵੀ ਗੰਭੀਰ ਜ਼ਖਮੀ ਹੋਇਆ ਹੈ। ਜਾਣਕਾਰੀ ਮੁਤਾਬਕ ਪਿੰਡ ਧਨਾਨਾ-2 ਵਿੱਚ ਸ਼ੁੱਕਰਵਾਰ ਦੇਰ ਸ਼ਾਮ ਜ਼ਮੀਨ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਿਚਾਲੇ ਵਿਵਾਦ ਹੋ ਗਿਆ। ਇਸ ਦੌਰਾਨ ਪਿਆਰੀ ਦੇਵੀ ਟਰੈਕਟਰ ਦੀ ਲਪੇਟ ਵਿੱਚ ਆ ਗਈ। ਗੰਭੀਰ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ’ਤੇ ਸਦਰ ਥਾਣਾ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ FSL ਟੀਮ ਨੂੰ ਵੀ ਮੌਕੇ ’ਤੇ ਬੁਲਾਇਆ, ਜਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਹਨ। ਸਦਰ ਥਾਣਾ ਇੰਚਾਰਜ ਮਹਾਵੀਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਜ਼ਮੀਨ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵਿਚਾਲੇ ਵਿਵਾਦ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰ ਲਏ ਹਨ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

ਪੁਲਿਸ ਮੁਤਾਬਕ ਮਾਮਲੇ ਵਿੱਚ ਹੱਤਿਆ ਦੇ ਦੋਸ਼ਾਂ ਸਮੇਤ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।