‘ਮਾਨ ਦੇ ਮੁਨਾਫੇ’: ਵਿਧਾਇਕ ਅਤੇ ਮੰਤਰੀ ਅੱਜ ਫੇਰ ਲੋਕਾਂ ਨਾਲ ਕਰਨਗੇ ਰਾਬਤਾ
ਚੰਡੀਗੜ੍ਹ 26 ਸਤੰਬਰ 2026
ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਜਨਸੰਪਰਕ ਜਾਰੀ ਹੈ। ਪਾਰਟੀ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਭਗਵੰਤ ਮਾਨ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।
ਪਾਰਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭੋਆ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਗਿੱਲ ਵਿੱਚ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਗੁਰੂਹਰਸਹਾਏ ਵਿੱਚ ਵਿਧਾਇਕ ਫੌਜਾ ਸਿੰਘ ਸਰਾਰੀ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਨਗੇ। ਕਰਤਾਰਪੁਰ ਵਿੱਚ ਵਿਧਾਇਕ ਬਲਕਾਰ ਸਿੰਘ, ਫਿਰੋਜ਼ਪੁਰ ਦਿਹਾਤੀ ਵਿੱਚ ਵਿਧਾਇਕ ਰਜਨੀਸ਼ ਦਹੀਆ ਅਤੇ ਸਨੌਰ ਵਿੱਚ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਲੋਕਾਂ ਨਾਲ ਸੰਪਰਕ ਕਰਨਗੇ।
ਇਸੇ ਤਰ੍ਹਾਂ ਫਗਵਾੜਾ ਵਿੱਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡੇਰਾਬੱਸੀ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਫਰੀਦਕੋਟ ਵਿੱਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਨਵਾਂਸ਼ਹਿਰ ਵਿੱਚ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਵੱਲੋਂ ਵੀ ਡੋਰ-ਟੂ-ਡੋਰ ਮੁਹਿੰਮ ਵਿੱਚ ਹਿੱਸਾ ਲਿਆ ਜਾਵੇਗਾ।







