ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ CM ਮਾਨ ਨੇ ਗੁਰੂ ਚਰਨਾਂ ’ਚ ਕੀਤਾ ਕੋਟਿ-ਕੋਟਿ ਪ੍ਰਣਾਮ

Top Trending News ਪੰਜਾਬ

 

ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ CM ਮਾਨ ਨੇ ਗੁਰੂ ਚਰਨਾਂ ’ਚ ਕੀਤਾ ਕੋਟਿ-ਕੋਟਿ ਪ੍ਰਣਾਮ

ਚੰਡੀਗੜ੍ਹ 26 ਸਤੰਬਰ 2026

ਤੀਜੇ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਚਰਨਾਂ ਵਿੱਚ ਕੋਟਿ-ਕੋਟਿ ਪ੍ਰਣਾਮ ਕੀਤਾ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇੱਕ ਸੰਦੇਸ਼ ਸਾਂਝਾ ਕਰਦਿਆਂ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਮਹੱਤਤਾ ਨੂੰ ਸਮਝਣ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰੂ ਚਰਨਾਂ ਵਿੱਚ ਕੋਟਿ-ਕੋਟਿ ਪ੍ਰਣਾਮ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਅਤੇ ਸਿੱਖਿਆਵਾਂ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ।

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ‘ਪਹਿਲੇ ਪੰਗਤ ਪਾਛੈ ਸੰਗਤ’ ਦੇ ਮਹਾਨ ਉਪਦੇਸ਼ ’ਤੇ ਚੱਲਦਿਆਂ ਸਮਾਨਤਾ, ਸਿਮਰਨ ਅਤੇ ਸੇਵਾ ਨੂੰ ਆਪਣੇ ਜੀਵਨ ਦਾ ਆਧਾਰ ਬਣਾਇਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਆਪਸੀ ਪਿਆਰ, ਬਰਾਬਰੀ ਅਤੇ ਨਿਸ਼ਕਾਮ ਸੇਵਾ ਦਾ ਮਾਰਗ ਦਿਖਾਉਂਦੀਆਂ ਹਨ। ਉਨ੍ਹਾਂ ਇਸ ਪਾਵਨ ਦਿਹਾੜੇ ’ਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।