ਪੰਜਾਬ ਦੇ ਮੌਸਮ ਨੇ ਬਦਲਿਆ ਮਿਜ਼ਾਜ, 7 ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ

Top Trending News ਚੰਡੀਗੜ੍ਹ ਪੰਜਾਬ

 

ਪੰਜਾਬ ਦੇ ਮੌਸਮ ਨੇ ਬਦਲਿਆ ਮਿਜ਼ਾਜ, 7 ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ 26 ਸਤੰਬਰ 2026

ਪੰਜਾਬ ਵਿੱਚ ਮੌਸਮ ਨੇ ਮੁੜ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਮੌਸਮ ਸਬੰਧੀ ਜਾਣਕਾਰੀ ਮੁਤਾਬਕ ਅੱਜ ਸੂਬੇ ਦੇ ਕਈ ਇਲਾਕਿਆਂ ਵਿੱਚ ਹਲਕੀ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਖਾਸ ਤੌਰ ’ਤੇ ਅੰਮ੍ਰਿਤਸਰ, ਗੁਰਦਾਸਪੁਰ, ਨਵਾਂਸ਼ਹਿਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਤੋਂ ਇਲਾਵਾ ਮੋਹਾਲੀ ਤੇ ਚੰਡੀਗੜ੍ਹ ਵਿੱਚ ਵੀ ਮੌਸਮ ਬਦਲਣ ਦੇ ਆਸਾਰ ਹਨ।

ਪਹਾੜੀ ਖੇਤਰਾਂ ਵਿੱਚ ਬਰਫਬਾਰੀ ਦਾ ਦੌਰ ਜਾਰੀ ਰਹਿਣ ਕਾਰਨ ਇਸ ਦਾ ਅਸਰ ਮੈਦਾਨੀ ਇਲਾਕਿਆਂ ਦੇ ਮੌਸਮ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਠੰਢ ਵਧਣ ਦੀ ਸੰਭਾਵਨਾ ਹੈ।

ਇਸ ਦੌਰਾਨ ਮਾਝਾ ਖੇਤਰ ਦੇ ਕਈ ਇਲਾਕਿਆਂ ਵਿੱਚ ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ ਮਾਲਵਾ ਖੇਤਰ ਦੇ ਕੁਝ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਹੁੰਮਸ ਨੂੰ ਤਾਪਮਾਨ ਵਧਣ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ।

ਮੌਸਮ ਵਿੱਚ ਇਸ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਤਾਪਮਾਨ ਵਿੱਚ ਉਤਾਰ-ਚੜ੍ਹਾਅ ਜਾਰੀ ਰਹਿਣ ਦੀ ਸੰਭਾਵਨਾ ਹੈ।