ਪੰਜਾਬ ‘ਚ ਦਰਦਨਾਕ ਹਾਦਸਾ! ਮੇਲੇ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ; ਕਰੰਟ ਲੱਗਣ ਕਾਰਨ 2 ਨੌਜਵਾਨਾਂ ਦੀ ਮੌਤ, ਚਾਰ ਜ਼ਖਮੀ

Top Trending News ਪੰਜਾਬ

 

ਪੰਜਾਬ ‘ਚ ਦਰਦਨਾਕ ਹਾਦਸਾ! ਮੇਲੇ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ; ਕਰੰਟ ਲੱਗਣ ਕਾਰਨ 2 ਨੌਜਵਾਨਾਂ ਦੀ ਮੌਤ, ਚਾਰ ਜ਼ਖਮੀ

ਸੁਨਾਮ ਊਧਮ ਸਿੰਘ ਵਾਲਾ 26 ਸਤੰਬਰ 2026

ਸੁਨਾਮ ਊਧਮ ਸਿੰਘ ਵਾਲਾ ਵਿੱਚ ਇੱਕ ਦਰਗਾਹ ’ਤੇ ਲੱਗੇ ਮੇਲੇ ਦੌਰਾਨ ਵਾਪਰੇ ਹਾਦਸੇ ਵਿੱਚ ਕਰੰਟ ਲੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੇਲੇ ਵਿੱਚ ਹਫੜਾ-ਦਫੜੀ ਮਚ ਗਈ।

ਜਾਣਕਾਰੀ ਅਨੁਸਾਰ ਮੇਲੇ ਦੌਰਾਨ ਕੁੱਲ ਛੇ ਜਣੇ ਕਰੰਟ ਦੀ ਲਪੇਟ ਵਿੱਚ ਆ ਗਏ। ਸਾਰੇ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਪਹੁੰਚਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੋ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕਾਂ ਦੀ ਪਛਾਣ ਅਨਮੋਲ (28) ਪੁੱਤਰ ਰਾਜਵਿੰਦਰ ਵਾਸੀ ਟੋਹਾਣਾ, ਹਰਿਆਣਾ ਵਜੋਂ ਹੋਈ ਹੈ। ਅਨਮੋਲ ਕੈਟਰਿੰਗ ਦਾ ਕੰਮ ਕਰਦਾ ਸੀ। ਦੂਜੇ ਮ੍ਰਿਤਕ ਦੀ ਪਛਾਣ ਗੁਰਤੇਜ ਸਿੰਘ (30) ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਕੁਲਾਰ ਖੁਰਦ ਵਜੋਂ ਹੋਈ ਹੈ।

ਹਾਦਸੇ ਵਿੱਚ ਜ਼ਖਮੀ ਹੋਏ ਚਾਰ ਵਿਅਕਤੀ ਇਸ ਸਮੇਂ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਘਟਨਾ ਤੋਂ ਬਾਅਦ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ। ਹਾਦਸਾ ਕਿਵੇਂ ਵਾਪਰਿਆ ਅਤੇ ਇਸ ਦੇ ਪਿੱਛੇ ਕੀ ਕਾਰਨ ਸਨ, ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।