ਬਹਿਰੀਨ ਦੀ ਮਹਿਲਾ ਨਾਲ ਕਥਿਤ ਜਬਰਜਨਾਹ ਮਾਮਲਾ: ਅਮਰਜੀਤ ਚਾਵਲਾ ਦੇ ਘਰ ਪੁਲਿਸ ਵੱਲੋਂ ਛਾਪੇਮਾਰੀ

Top Trending News ਕੌਮਾਂਤਰੀ ਪੰਜਾਬ

ਬਹਿਰੀਨ ਦੀ ਮਹਿਲਾ ਨਾਲ ਕਥਿਤ ਜਬਰਜਨਾਹ ਮਾਮਲਾ: ਅਮਰਜੀਤ ਚਾਵਲਾ ਦੇ ਘਰ ਪੁਲਿਸ ਵੱਲੋਂ ਛਾਪੇਮਾਰੀ

ਲੁਧਿਆਣਾ, 27 ਸਤੰਬਰ 2026: ਬਹਿਰੀਨ ਦੀ ਇੱਕ ਮਹਿਲਾ ਨਾਲ ਕਥਿਤ ਜਬਰਜਨਾਹ ਦੇ ਮਾਮਲੇ ਨੂੰ ਲੈ ਕੇ ਰੋਪੜ ਪੁਲਿਸ ਵੱਲੋਂ ਅੱਜ ਅਮਰਜੀਤ ਸਿੰਘ ਚਾਵਲਾ ਦੇ ਘਰ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਦੀ ਕਾਰਵਾਈ ਦੌਰਾਨ ਚਾਵਲਾ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਰਹੇ।

ਜਾਣਕਾਰੀ ਮੁਤਾਬਕ, ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਘਰ ਦੇ ਅੰਦਰ ਮੌਜੂਦ ਹਨ ਅਤੇ ਮਾਮਲੇ ਨਾਲ ਸਬੰਧਤ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਛਾਪੇਮਾਰੀ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਜਾਂ ਬਰਾਮਦਗੀ ਸਬੰਧੀ ਅਜੇ ਕੋਈ ਵਿਸਥਾਰਤ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਸਮੇਤ ਕਈ ਹੋਰ ਆਗੂ ਵੀ ਅਮਰਜੀਤ ਸਿੰਘ ਚਾਵਲਾ ਦੇ ਘਰ ਪਹੁੰਚੇ। ਪੁਲਿਸ ਦੀ ਮੌਜੂਦਗੀ ਕਾਰਨ ਇਲਾਕੇ ਵਿੱਚ ਵੀ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਕੋਈ ਵਿਸਥਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਮਾਮਲੇ ਵਿੱਚ ਅਗਲੀ ਕਾਰਵਾਈ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਹੋਰ ਤੱਥ ਸਪੱਸ਼ਟ ਹੋਣ ਦੀ ਉਮੀਦ ਹੈ।