‘ਜਸ਼ਨ-ਏ-ਇਨਕਲਾਬ’! ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਵਿਸ਼ਾਲ ਸਮਾਗਮ ‘ਚ ਨੌਜਵਾਨਾਂ ਨੂੰ ਹਿੱਸਾ ਲੈਣ ਦੀ ਅਪੀਲ

Top Trending News ਪੰਜਾਬ

‘ਜਸ਼ਨ-ਏ-ਇਨਕਲਾਬ’! ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਵਿਸ਼ਾਲ ਸਮਾਗਮ ‘ਚ ਨੌਜਵਾਨਾਂ ਨੂੰ ਹਿੱਸਾ ਲੈਣ ਦੀ ਅਪੀਲ

ਲੁਧਿਆਣਾ, 27 ਸਤੰਬਰ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਪੀਏਯੂ ਦਾ ਦੌਰਾ ਕਰਕੇ ਪ੍ਰੈੱਸ ਕਾਨਫਰੰਸ ਕੀਤੀ।

ਪੰਨੂ ਨੇ ਕਿਹਾ ਕਿ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਕੁਰਬਾਨੀ ਨੂੰ ਯਾਦ ਕੀਤਾ ਜਾਵੇਗਾ ਅਤੇ ਸੱਭਿਆਚਾਰਕ ਪ੍ਰੋਗਰਾਮ ਤੇ ਪਲੇਅ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਉਨ੍ਹਾਂ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ, ਨਹਿਰੀ ਪਾਣੀ ਦੀ ਵਰਤੋਂ, ਮੁਫ਼ਤ ਬਿਜਲੀ, ਸਿਹਤ ਸਹੂਲਤਾਂ ਅਤੇ ਸੜਕ ਸੁਰੱਖਿਆ ਨਾਲ ਲੋਕਾਂ ਨੂੰ ਲਾਭ ਮਿਲਿਆ ਹੈ। ਪੰਨੂ ਨੇ ਕਿਹਾ ਕਿ ਐੱਸਐੱਸਐੱਫ ਦੀ ਤਾਇਨਾਤੀ ਨਾਲ ਸੜਕ ਹਾਦਸਿਆਂ ਵਿੱਚ ਜਾਨਾਂ ਬਚਾਉਣ ਲਈ ਤੁਰੰਤ ਸਹਾਇਤਾ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ, ਜਿਮ ਅਤੇ ਹੋਰ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ‘ਜਸ਼ਨ-ਏ-ਇਨਕਲਾਬ’ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੇ ਪਹੁੰਚਣ ਦੀ ਉਮੀਦ ਹੈ।