ਮੌਸਮ ਵਿਭਾਗ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ
ਮੋਹਾਲੀ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ
ਮੋਹਾਲੀ 27 ਸਤੰਬਰ 2026
ਮੌਸਮ ਵਿਭਾਗ ਨੇ ਪੰਜਾਬ ਅਤੇ ਇਸ ਦੇ ਨੇੜਲੇ ਇਲਾਕਿਆਂ ਵਿੱਚ ਮੌਸਮ ਦੇ ਰੁਖ ਵਿੱਚ ਤਬਦੀਲੀ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਅਨੁਸਾਰ ਮੋਹਾਲੀ, ਚੰਡੀਗੜ੍ਹ, ਰੂਪਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਪੈ ਸਕਦੀ ਹੈ। ਦੱਸ ਦੇਈਏ ਕਿ ਕੱਲ੍ਹ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਮੀਂਹ ਪਿਆ।
ਮੌਸਮ ਵਿੱਚ ਆਉਣ ਵਾਲੀ ਇਸ ਤਬਦੀਲੀ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਬਾਰਿਸ਼ ਕਾਰਨ ਦਿਨ ਦੇ ਸਮੇਂ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਸਮਾਨ ਵਿੱਚ ਬੱਦਲ ਛਾਏ ਰਹਿਣ ਕਾਰਨ ਮੌਸਮ ਸੁਹਾਵਣਾ ਬਣ ਸਕਦਾ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਬਦਲਦੇ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਕਿਸਾਨਾਂ ਲਈ ਵੀ ਮੌਸਮ ਦੀ ਤਾਜ਼ਾ ਜਾਣਕਾਰੀ ’ਤੇ ਨਜ਼ਰ ਰੱਖਣਾ ਜ਼ਰੂਰੀ ਦੱਸਿਆ ਗਿਆ ਹੈ, ਤਾਂ ਜੋ ਖੇਤੀਬਾੜੀ ਨਾਲ ਸਬੰਧਤ ਕੰਮਾਂ ਦੀ ਯੋਜਨਾ ਮੌਸਮ ਦੇ ਅਨੁਕੂਲ ਬਣਾਈ ਜਾ ਸਕੇ।
ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਬੰਧੀ ਹੋਰ ਜਾਣਕਾਰੀ ਅਤੇ ਚੇਤਾਵਨੀਆਂ ਜਾਰੀ ਕੀਤੀਆਂ ਜਾ ਸਕਦੀਆਂ ਹਨ।







