BREAKING- ਪੰਜਾਬ ‘ਚ ਇਸ ਕੈਪਸੂਲ ਅਤੇ ਇੰਜੈਕਸ਼ਨ ‘ਤੇ ਲੱਗੀ ਪਾਬੰਦੀ!

Top Trending News ਪੰਜਾਬ
ਪ੍ਰੀਗੇਬਾਲਿਨ ਤੇ ਗੈਬਾਪੈਂਟਿਨ ਕੈਪਸੂਲ ਅਤੇ ਐਨਾਫੋਰਟਨ ਇੰਜੈਕਸ਼ਨ ਬਿਨਾਂ ਬਿੱਲ ਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ
ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ’ਤੇ ਵੀ ਰੋਕ
ਜਲੰਧਰ, 28 ਸਤੰਬਰ : ਪੁਲਿਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਆਉਂਦੇ ਇਲਾਕੇ ਵਿੱਚ ਪ੍ਰੀਗੇਬਾਲਿਨ ਕੈਪਸੂਲ (Pregabalin Capsules), ਗੈਬਾਪੈਂਟਿਨ ਕੈਪਸੂਲ (Gabapentin Capsule) ਅਤੇ ਐਨਾਫੋਰਟਨ ਇੰਜੈਕਸ਼ਨ (Anafortan Injection) ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਅਤੇ ਰਿਕਾਰਡ ਦੇ ਖ਼ਰੀਦਣ/ਵੇਚਣ ’ਤੇ ਪਾਬੰਦੀ ਲਗਾਈ ਗਈ ਹੈ।  ਇਹ ਹੁਕਮ 25.11.2026 ਤੱਕ ਲਾਗੂ ਰਹੇਗਾ।