ਸਰਕਾਰੀ ਕੋਠੀ ਨੰਬਰ 960 ਨੂੰ ਲੈਕੇ ਕਾਂਗਰਸ ਦੇ ਸਾਬਕਾ MLA ਨੇ ਚੁੱਕੇ ਸਵਾਲ!

Top Trending News ਚੰਡੀਗੜ੍ਹ ਪੰਜਾਬ

 

ਸਰਕਾਰੀ ਕੋਠੀ ਨੰਬਰ 960 ਨੂੰ ਲੈਕੇ ਕਾਂਗਰਸ ਦੇ ਸਾਬਕਾ MLA ਨੇ ਚੁੱਕੇ ਸਵਾਲ!

ਚੰਡੀਗੜ੍ਹ 28 ਸਤੰਬਰ 2026

ਕਾਂਗਰਸ ਦੇ ਸਾਬਕਾ ਵਿਧਾਇਕ ਪਵਨ ਆਦੀਆ ਨੇ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਨੰਬਰ 960 ਦੀ ਵਰਤੋਂ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਸਥਿਤੀ ਸਪਸ਼ਟ ਕਰਨ ਦੀ ਮੰਗ ਕੀਤੀ ਹੈ। ਆਦੀਆ ਨੇ ਕਿਹਾ ਕਿ ਜੇਕਰ ਇਹ ਕੋਠੀ ਮੰਤਰੀ ਡਾ. ਰਵਜੋਤ ਸਿੰਘ ਦੇ ਨਾਮ ’ਤੇ ਹੈ ਤਾਂ ਸਰਕਾਰ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਸ ਵੇਲੇ ਕੋਠੀ ਵਿੱਚ ਕੌਣ ਰਹਿ ਰਿਹਾ ਹੈ ਅਤੇ ਉਸ ਨੂੰ ਉੱਥੇ ਰਹਿਣ ਦੀ ਆਗਿਆ ਕਿਸ ਨਿਯਮ ਜਾਂ ਆਧਾਰ ’ਤੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਰਿਹਾਇਸ਼ਾਂ ਵਿੱਚ ਰਹਿਣ ਸਹਿਣ ਦਾ ਕੰਮ ਨਿਰਧਾਰਤ ਨਿਯਮਾਂ ਅਨੁਸਾਰ ਹੁੰਦਾ ਹੈ। ਇਸ ਲਈ ਕੋਠੀ ਨੰਬਰ 960 ਨਾਲ ਸਬੰਧਤ ਪੱਤਰ, ਮੌਜੂਦਾ ਕਬਜ਼ੇ ਅਤੇ ਵਰਤੋਂ ਸਬੰਧੀ ਅਧਿਕਾਰਤ ਰਿਕਾਰਡ ਜਨਤਕ ਕੀਤਾ ਜਾਣਾ ਚਾਹੀਦਾ ਹੈ।

ਆਦੀਆ ਨੇ ਦਾਅਵਾ ਕੀਤਾ ਕਿ ਲਗਭਗ 15 ਹੋਰ ਸਰਕਾਰੀ ਰਿਹਾਇਸ਼ਾਂ ਵੀ ਅਜਿਹੀਆਂ ਹਨ, ਜੋ ਇੱਕ ਵਿਅਕਤੀ ਦੇ ਨਾਮ ’ਤੇ ਹੋਣ ਦੇ ਬਾਵਜੂਦ ਕਿਸੇ ਹੋਰ ਵੱਲੋਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਇਨ੍ਹਾਂ ਰਿਹਾਇਸ਼ਾਂ ਸਬੰਧੀ ਵੀ ਜਾਣਕਾਰੀ ਜਨਤਕ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਪਰਿਵਾਰਕ ਜਾਂ ਡਾਕਟਰੀ ਕਾਰਨਾਂ ਕਰਕੇ ਰਹਿਣ ਦੀ ਆਗਿਆ ਦਿੱਤੀ ਗਈ ਹੈ ਤਾਂ ਇਸ ਦਾ ਨਿਯਮ ਅਤੇ ਆਧਾਰ ਵੀ ਸਪਸ਼ਟ ਕੀਤਾ ਜਾਣਾ ਚਾਹੀਦਾ ਹੈ।