LPU Student Protest: ਪੰਜ ਨੌਜਵਾਨ ਹਿਰਾਸਤ ‘ਚ, ਦਾਤਾਰ ਤੇ ਵਾਕੀ-ਟਾਕੀ ਬਰਾਮਦ
ਫਗਵਾੜਾ (ਕਪੂਰਥਲਾ), 28 ਸਤੰਬਰ:
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿਖੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਪੰਜ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਸਬੰਧੀ 27ਵੀਂ ਬਟਾਲੀਅਨ ਦੀ ਕਮਾਂਡੈਂਟ ਗੁਰਮੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਕੋਲੋਂ ਇੱਕ ਦਾਤਾਰ ਅਤੇ ਇੱਕ ਵਾਇਰਲੈੱਸ ਸੰਚਾਰ ਸੈੱਟ (ਵਾਕੀ-ਟਾਕੀ) ਬਰਾਮਦ ਕੀਤਾ ਗਿਆ ਹੈ।
ਕਮਾਂਡੈਂਟ ਗੁਰਮੀਤ ਕੌਰ ਅਨੁਸਾਰ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਤੋਂ ਪੁੱਛਗਿੱਛ ਉਪਰੰਤ ਹੀ ਘਟਨਾ ਨਾਲ ਸਬੰਧਤ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਸਾਰੇ ਪੱਖਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਵੀ ਵਧਾਏ ਗਏ ਹਨ। ਪੁਲਿਸ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।







