Big Breaking- LPU ਮਾਮਲੇ ’ਚ CM ਮਾਨ ਸਖ਼ਤ, ਦੋਸ਼ੀਆਂ ਵਿਰੁੱਧ ਕਾਰਵਾਈ ਦੇ ਹੁਕਮ

Top Trending News ਪੰਜਾਬ

 

Big Breaking- LPU ਮਾਮਲੇ ’ਚ CM ਮਾਨ ਸਖ਼ਤ, ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਦੇ ਹੁਕਮ

ਚੰਡੀਗੜ੍ਹ/ਫਗਵਾੜਾ 28 ਸਤੰਬਰ 2026

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਅਤੇ ਹੰਗਾਮੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਦੌਰਾਨ ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਮੁੱਖ ਮੰਤਰੀ ਨੇ ਪੰਜਾਬ ਦੇ ਪੁਲਿਸ ਮੁਖੀ ਗੌਰਵ ਯਾਦਵ ਨੂੰ ਖ਼ੁਦ ਮੌਕੇ ’ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲੈਣ ਅਤੇ ਸਾਰੀ ਸਥਿਤੀ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਪੁਲਿਸ ਵੱਲੋਂ ਘਟਨਾਕ੍ਰਮ, ਵਿਦਿਆਰਥੀਆਂ ਦੇ ਦੋਸ਼ਾਂ ਅਤੇ ਸਮਾਜਿਕ ਮਾਧਿਅਮਾਂ ’ਤੇ ਫੈਲ ਰਹੀਆਂ ਜਾਣਕਾਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਐਲਪੀਯੂ ਵਿੱਚ ਵਿਦਿਆਰਥੀਆਂ ਦਾ ਵਿਰੋਧ ਕਥਿਤ ਘਟਨਾ ਸਬੰਧੀ ਫੈਲੀਆਂ ਅਪੁਸ਼ਟ ਜਾਣਕਾਰੀਆਂ ਤੋਂ ਬਾਅਦ ਤੇਜ਼ ਹੋਇਆ ਸੀ। ਪ੍ਰਦਰਸ਼ਨ ਦੌਰਾਨ ਭੰਨ-ਤੋੜ, ਅੱਗਜ਼ਨੀ ਅਤੇ ਕੌਮੀ ਮਾਰਗ ’ਤੇ ਆਵਾਜਾਈ ਰੁਕਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ। ਯੂਨੀਵਰਸਿਟੀ ਪ੍ਰਸ਼ਾਸਨ ਨੇ ਕਥਿਤ ਘਟਨਾ ਸਬੰਧੀ ਫੈਲ ਰਹੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਦੱਸਿਆ ਹੈ।