ਲਵਲੀ ਯੂਨੀਵਰਸਿਟੀ ’ਚ ਹਾਲਾਤ ਸ਼ਾਂਤ- ਐਸ.ਪੀ ਗਿੱਲ

Top Trending News ਪੰਜਾਬ

 

ਲਵਲੀ ਯੂਨੀਵਰਸਿਟੀ ’ਚ ਹਾਲਾਤ ਸ਼ਾਂਤ- ਐਸ.ਪੀ ਗਿੱਲ

ਫਗਵਾੜਾ 28 ਸਤੰਬਰ 2026

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਬੀਤੀ ਰਾਤ ਤੋਂ ਹਾਲਾਤ ਸ਼ਾਂਤਮਈ ਬਣੇ ਹੋਏ ਹਨ। ਜਾਂਚ ਦੀ ਨਿਗਰਾਨੀ ਕਰ ਰਹੇ ਐਸ.ਪੀ. (ਇਨਵੈਸਟੀਗੇਸ਼ਨ) ਹਰਿੰਦਰ ਗਿੱਲ ਨੇ ਦੱਸਿਆ ਕਿ ਇਸ ਸਮੇਂ ਯੂਨੀਵਰਸਿਟੀ ਕੈਂਪਸ ਵਿੱਚ ਕਿਸੇ ਕਿਸਮ ਦਾ ਪ੍ਰਦਰਸ਼ਨ ਜਾਂ ਹੋਰ ਅਣਸੁਖਾਵੀਂ ਘਟਨਾ ਨਹੀਂ ਵਾਪਰ ਰਹੀ।

ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਨਿਯਮਤ ਕਲਾਸਾਂ 10 ਦਿਨਾਂ ਲਈ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਸ ਕਾਰਨ ਵਿਦਿਆਰਥੀਆਂ ਨੇ ਬੀਤੀ ਰਾਤ ਤੋਂ ਹੀ ਆਪਣੇ ਘਰਾਂ ਵੱਲ ਵਾਪਸੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੈਂਪਸ ਵਿੱਚੋਂ ਵਿਦਿਆਰਥੀਆਂ ਦੇ ਜਾਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਮੌਜੂਦਾ ਸਮੇਂ ਸਥਿਤੀ ਪੂਰੀ ਤਰ੍ਹਾਂ ਸ਼ਾਂਤ ਹੈ।

ਐਸ.ਪੀ. ਹਰਿੰਦਰ ਗਿੱਲ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੈਂਪਸ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਦਰਵਾਜ਼ਿਆਂ ’ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਵੱਲੋਂ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਮਾਹੌਲ ਸ਼ਾਂਤਮਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਤਣਾਅਪੂਰਨ ਸਥਿਤੀ ਸਾਹਮਣੇ ਨਹੀਂ ਆਈ।