ਵੱਡੀ ਖ਼ਬਰ: ਕਾਰੋਬਾਰੀ ਦੇ ਘਰ ’ਚ ਜ਼ਬਰਦਸਤ ਧਮਾਕਾ, 5 ਲੋਕਾਂ ਦੀ ਮੌਤ

Top Trending News ਰਾਸ਼ਟਰੀ

 

ਵੱਡੀ ਖ਼ਬਰ: ਕਾਰੋਬਾਰੀ ਦੇ ਘਰ ’ਚ ਜ਼ਬਰਦਸਤ ਧਮਾਕਾ, 5 ਲੋਕਾਂ ਦੀ ਮੌਤ

ਫਤਿਹਪੁਰ 29 ਸਤੰਬਰ 2026

ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਵਿੱਚ ਸੋਮਵਾਰ ਸ਼ਾਮ ਇੱਕ ਦਰਦਨਾਕ ਹਾਦਸਾ ਵਾਪਰਿਆ। ਮਲਵਾਂ ਥਾਣਾ ਖੇਤਰ ਦੇ ਕਸਬੇ ਵਿੱਚ ਇੱਕ ਫਲ ਕਾਰੋਬਾਰੀ ਦੇ ਘਰ ਵਿੱਚ ਅਚਾਨਕ ਜ਼ਬਰਦਸਤ ਧਮਾਕਾ ਹੋ ਗਿਆ। ਧਮਾਕਾ ਇੰਨਾ ਤੇਜ਼ ਸੀ ਕਿ ਮਕਾਨ ਦੀਆਂ ਉੱਪਰਲੀਆਂ ਦੋ ਮੰਜ਼ਿਲਾਂ ਢਹਿ ਗਈਆਂ। ਹਾਦਸੇ ਵਿੱਚ ਮਲਬੇ ਹੇਠ ਦੱਬਣ ਅਤੇ ਝੁਲਸਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕ ਜ਼ਖਮੀ ਹੋਏ ਹਨ।

ਪੁਲਿਸ ਮੁਤਾਬਕ ਘਟਨਾ ਦੀ ਸੂਚਨਾ ਸੋਮਵਾਰ ਸ਼ਾਮ ਕਰੀਬ 5:30 ਵਜੇ ਪੀਆਰਵੀ ਰਾਹੀਂ ਮਿਲੀ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਦੱਸਿਆ ਜਾ ਰਿਹਾ ਹੈ ਕਿ ਘਰ ਤੱਕ ਜਾਣ ਵਾਲੀ ਗਲੀ ਕਾਫੀ ਤੰਗ ਹੋਣ ਕਾਰਨ ਫਾਇਰ ਬ੍ਰਿਗੇਡ ਦੀ ਗੱਡੀ ਘਟਨਾ ਸਥਾਨ ਤੱਕ ਨਹੀਂ ਪਹੁੰਚ ਸਕੀ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਜੇਸੀਬੀ ਮਸ਼ੀਨ ਦੀ ਮਦਦ ਨਾਲ ਮਲਬਾ ਹਟਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਬਚਾਅ ਟੀਮਾਂ ਵੱਲੋਂ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।