ਸੀਵਰੇਜ ਬੋਰਡ ਦੇ ਆਊਟਸੋਰਸਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਮੀਟਿੰਗ

Top Trending News ਪੰਜਾਬ
  • ਸੀਵਰੇਜ ਬੋਰਡ ਦੇ ਆਊਟਸੋਰਸਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਮੀਟਿੰਗ
  • ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਬੀਓਡੀ ਦੀ ਮੀਟਿੰਗ ਵਿੱਚ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ਤੇ ਕੀਤਾ ਜਾਵੇ:- ਹਰਪਾਲ ਸਿੰਘ ਚੀਮਾ

ਚੰਡੀਗੜ੍, ,29 ਸਤੰਬਰ (ਦੇਸ਼ ਕਲਿੱਕ ਬਿਊਰੋ): ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ, 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ, ਗੁਰਬਿੰਦਰ ਸਿੰਘ ਲਹਿਰਾ ਆਦਿ ਆਗੂਆਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੀਟਿੰਗ ਕੀਤੀ ਗਈ । ਜਿਸ ਵਿੱਚ ਸੀਵਰੇਜ ਬੋਰਡ ਦੇ ਇੰਜੀਨੀਅਰ ਇਨ ਚੀਫ ਕਮ ਟੈਕਨੀਕਲ ਐਡਵਾਈਜਰ ਅਸ਼ਵਨੀ ਕੁਮਾਰ, ਇੰਜ, ਸਬਜੀਤ ਸਿੰਘ ਚੀਫ਼ ਇੰਜੀਨੀਅਰ ਵਿਸ਼ੇਸ਼ ਤੌਰ ਤੇ ਹਾਜਰ ਰਹੇ।

ਆਗੂਆਂ ਵਲੋਂ ਪਿਛਲੀਆਂ ਮੀਟਿੰਗਾਂ ਦੌਰਾਨ ਜਿਵੇਂ ਕਿ ਨਗਰ ਕੌਂਸਲਾਂ, ਪਾਵਰ ਕਾਮ ਐਂਡ ਟਰਾਂਸਕੋ ਦੇ ਵਲੋ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਰਾਹੀਂ ਆਊਟਸੋਰਸ ਦੇ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿੱਚ ਲਿਆ ਗਿਆ ਹੈ ਉਸ ਤਰਾਂ ਹੀ ਸੀਵਰੇਜ ਬੋਰਡ ਵਲੋਂ ਸਾਡੇ 2500 ਦੇ ਕਰੀਬ ਫੀਲਡ ਅਤੇ ਦਫਤਰੀ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ਤੇ ਕੀਤਾ ਜਾਵੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅਧਿਕਾਰੀਆ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜਿੰਨੇ ਵੀ ਸਥਾਨਕ ਸਰਕਾਰਾਂ ਵਿਭਾਗ ਦੇ ਅੰਦਰ ਸੀਵਰੇਜ ਬੋਰਡ ਵਿੱਚ ਆਊਟ ਸੋਰਸ ਮੁਲਾਜ਼ਮ ਕੰਮ ਕਰ ਰਹੇ ਹਨ ਉਹਨਾਂ ਨੂੰ ਦੀ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਪਾਸ ਕਰਕੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਇਸ ਮੌਕੇ ਪਾਵਰਕਾਮ ਐਂਡ ਟਰਾਂਸਕੋ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਯਾਦਵਿੰਦਰ ਸਿੰਘ ਯਾਦੀ, ਪਰਦੀਪ ਸਿੰਘ ਭੀਖੀ ਆਦਿ ਆਗੂ ਹਾਜ਼ਰ ਸਨ।