ਸਾਡਾ ਟੀਚਾ ਪੰਜਾਬ ਦੀ ਖੁਸ਼ਹਾਲੀ! ਅਕਾਲੀ ਦਲ ਵਾਰਸ ਪੰਜਾਬ ਦੇ 5ਵੇਂ ਸਥਾਪਨਾ ਦਿਵਸ ‘ਤੇ ਬੋਲੇ ਮਨਪ੍ਰੀਤ ਇਆਲੀ

Top Trending News ਪੰਜਾਬ

 

ਸਾਡਾ ਟੀਚਾ ਪੰਜਾਬ ਦੀ ਖੁਸ਼ਹਾਲੀ! ਅਕਾਲੀ ਦਲ ਵਾਰਸ ਪੰਜਾਬ ਦੇ 5ਵੇਂ ਸਥਾਪਨਾ ਦਿਵਸ ‘ਤੇ ਬੋਲੇ ਮਨਪ੍ਰੀਤ ਇਆਲੀ

ਫਤਿਹਗੜ੍ਹ ਸਾਹਿਬ, 29 ਸਤੰਬਰ 2026- ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਵੱਲੋਂ ਆਪਣਾ ਪੰਜਵਾਂ ਸਥਾਪਨਾ ਦਿਵਸ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਸਥਾਪਨਾ ਦਿਵਸ ਮੌਕੇ ਕਰਵਾਏ ਗਏ ਅਰਦਾਸ ਸਮਾਗਮ ਦੌਰਾਨ ਜਥੇਬੰਦੀ ਦੀ ਏਕਤਾ, ਚੜ੍ਹਦੀ ਕਲਾ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੀ ਸਫਲਤਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਦੀ ਖੁਸ਼ਹਾਲੀ ਅਤੇ ਸਮੁੱਚੀ ਮਨੁੱਖਤਾ ਦੇ ਭਲੇ ਦੀ ਕਾਮਨਾ ਕੀਤੀ ਗਈ।

ਇਸ ਮੌਕੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਸਾਡਾ ਟੀਚਾ ਪੰਜਾਬ ਦੀ ਖ਼ੁਸ਼ਹਾਲੀ ਹੈ ਅਤੇ ਪੰਥਕ ਚੜ੍ਹਦੀਕਲ੍ਹਾ ਲਈ ਕਾਰਜ ਕਰਨਾ ਸਾਡਾ ਮੁੱਖ ਏਜੰਡਾ ਹੈ।

ਸਮਾਗਮ ਵਿੱਚ ਅਕਾਲੀ ਦਲ ਵਾਰਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਮਨਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਦਾ ਸੰਕਲਪ ਵੀ ਪ੍ਰਗਟਾਇਆ।