BREAKING- ਅਮਿਤ ਸ਼ਾਹ ਜਲੰਧਰ ਪਹੁੰਚੇ, ਦੇਵੀ ਤਲਾਬ ਮੰਦਰ ਵਿਖੇ ਹੋਏ ਨਤਮਸਤਕ

Top Trending News ਪੰਜਾਬ

BREAKING- ਅਮਿਤ ਸ਼ਾਹ ਜਲੰਧਰ ਪਹੁੰਚੇ, ਦੇਵੀ ਤਲਾਬ ਮੰਦਰ ਵਿਖੇ ਹੋਏ ਨਤਮਸਤਕ

ਜਲੰਧਰ/ਚੰਡੀਗੜ੍ਹ, 30 ਸਤੰਬਰ 2026- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਪਹੁੰਚੇ। ਜਲੰਧਰ ਪਹੁੰਚਣ ਉਪਰੰਤ ਉਹ ਪ੍ਰਸਿੱਧ ਦੇਵੀ ਤਲਾਬ ਮੰਦਰ ਵਿਖੇ ਗਏ, ਜਿੱਥੇ ਉਨ੍ਹਾਂ ਨੇ ਮੱਥਾ ਟੇਕ ਕੇ ਪੂਜਾ-ਅਰਚਨਾ ਕੀਤੀ। ਇਸ ਦੌਰਾਨ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਅਮਿਤ ਸ਼ਾਹ ਆਪਣੇ ਪੰਜਾਬ ਦੌਰੇ ਦੌਰਾਨ ਜਲੰਧਰ ਦੇ ਪੁਰਾਗਪੁਰ ਵਿੱਚ ਹੋਣ ਵਾਲੀ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਰੈਲੀ ਦੌਰਾਨ ਅਮਿਤ ਸ਼ਾਹ ਵੱਲੋਂ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਆਪਣੇ ਵਿਚਾਰ ਰੱਖੇ ਜਾਣ ਦੀ ਉਮੀਦ ਹੈ।

ਇਸ ਤੋਂ ਇਲਾਵਾ ਅਮਿਤ ਸ਼ਾਹ ਨਸ਼ੇ ਦੀ ਸਮੱਸਿਆ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਵੀ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਉਹ ਨਸ਼ੇ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਦੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਤਜਰਬਿਆਂ ਬਾਰੇ ਜਾਣਕਾਰੀ ਲੈਣਗੇ।

ਅਮਿਤ ਸ਼ਾਹ ਦੇ ਜਲੰਧਰ ਦੌਰੇ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ ਅਤੇ ਵੱਖ-ਵੱਖ ਥਾਵਾਂ ’ਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।