BREAKING- ਪੰਜਾਬ ਦੌਰੇ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ, ਕਿਹਾ…
ਚੰਡੀਗੜ੍ਹ, 30 ਸਤੰਬਰ 2026- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਸਰਕਾਰ ਦੇ ਸ਼ਾਸਨ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਨਸ਼ਾ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਇਸ ਖ਼ਿਲਾਫ਼ ਸੂਬੇ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਲੜਾਈ ਲੜਨ ਦੀ ਲੋੜ ਹੈ।
ਪੰਜਾਬ ‘ਆਪ-ਦਾ’ ਸਰਕਾਰ ਦੇ ਮਾੜੇ ਰਾਜ-ਪ੍ਰਬੰਧ ਕਾਰਨ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ।
ਪੰਜਾਬ ਦੇ ਲੋਕ ਨਸ਼ਿਆਂ ਖ਼ਿਲਾਫ਼ ਨਿਰਣਾਇਕ ਲੜਾਈ ਲੜ ਰਹੇ ਹਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਦੇ ਲੋਕਾਂ ਨੂੰ ਇਕਜੁੱਟ ਕਰਦਿਆਂ ਭਾਜਪਾ ਵੱਲੋਂ 18 ਸਤੰਬਰ ਨੂੰ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਯਾਤਰਾ ਪੰਜਾਬ… https://t.co/69ozWpeS0k
— Amit Shah (@AmitShah) September 30, 2026
ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਲੋਕਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਭਾਜਪਾ ਵੱਲੋਂ 18 ਸਤੰਬਰ ਨੂੰ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਅਨੁਸਾਰ ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਪਿੰਡਾਂ ਤੱਕ ਪਹੁੰਚੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।
ਅਮਿਤ ਸ਼ਾਹ ਨੇ ਕਿਹਾ ਕਿ ਅੱਜ ਜਲੰਧਰ ਵਿੱਚ ਇਸ ਯਾਤਰਾ ਦੇ ਸਮਾਪਤੀ ਸਮਾਗਮ ਦੌਰਾਨ ਉਹ ਪੰਜਾਬ ਵਾਸੀਆਂ ਨਾਲ ਰੂਬਰੂ ਹੋਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਮਾਰ ਝੱਲ ਰਹੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦਰਦ ਅਤੇ ਦੁੱਖ ਸਾਂਝਾ ਕਰਨਗੇ। ਉਨ੍ਹਾਂ ਨੇ ਨਸ਼ਾ ਮੁਕਤੀ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ।







