ਲੰਬੀ ਹਲਕੇ ਦੇ ਪਿੰਡ ਭਾਗੂ ਵਿਖੇ ‘ਮਾਨ ਦੇ ਮੁਨਾਫੇ’ ਮੁਹਿੰਮ ਦੀ ਸ਼ੁਰੂਆਤ

ਲੰਬੀ/ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਦੇਸ਼ ਕਲਿੱਕ ਕਲਿੱਕ): ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਮਾਨ ਦੇ ਮੁਨਾਫੇ’ ਤਹਿਤ ਅੱਜ ਸ. ਅਮੀਤ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਭਾਗੂ ਵਿਖੇ ਲੋਕਾਂ ਨੂੰ ਮਿਲ ਰਹੀਆਂ […]

Continue Reading

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ: 101 ਨੂੰ ਨੋਟਿਸ ਅਤੇ 20 ਚਲਾਨ ਜਾਰੀ

ਚੰਡੀਗੜ੍ਹ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ‘ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ’ (ਐਫ਼ਡੀਆਈ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਲੋਕਾਂ […]

Continue Reading

ਪੰਥਕ ਏਕਤਾ, ਗੁਰਮਤਿ ਜੀਵਨ ਅਤੇ ਨੌਜਵਾਨਾਂ ਨੂੰ ਗੁਰੂ ਨਾਲ ਜੋੜਨ ਦਾ ਸੰਦੇਸ਼ ਦੇ ਰਿਹਾ ਮੀਰੀ ਪੀਰੀ ਖ਼ਾਲਸਾ ਮਾਰਚ – ਜਥੇਦਾਰ ਗੜਗੱਜ

ਟਾਂਡਾ/ਅੰਮ੍ਰਿਤਸਰ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਡਾਂ ਉੜਮੁੜ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਬੁਰਜ ਸਾਹਿਬ, ਧਾਰੀਵਾਲ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, […]

Continue Reading

ਮੌਤ ਦੀਆਂ ਸਜ਼ਾਵਾਂ ਦੇਣ ਦੀ ਬਜਾਏ ਮਸਲੇ ਦੇ ਮੂਲ ਕਾਰਨਾਂ ਨੂੰ ਮੁਖ਼ਾਤਬ ਹੋਵੇ ਸਰਕਾਰ: ਜਮਹੂਰੀ ਫਰੰਟ

ਦਲਜੀਤ ਕੌਰ ਚੰਡੀਗੜ੍ਹ/ਸੰਗਰੂਰ, 21 ਸਤੰਬਰ, 2026: ਓਪਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੇ ਕਨਵੀਨਰਾਂ ਡਾ. ਪਰਮਿੰਦਰ, ਪ੍ਰੋਫੈਸਰ ਏ.ਕੇ.ਮਲੇਰੀ, ਬੂਟਾ ਸਿੰਘ ਮਹਿਮੂਦਪੁਰ, ਯਸ਼ਪਾਲ ਅਤੇ ਸੂਬਾ ਕਮੇਟੀ ਮੈਂਬਰ ਬਲਬੀਰ ਲੌਂਗੋਵਾਲ ਨੇ ਵਿਸ਼ੇਸ਼ ਐੱਨਆਈਏ ਅਦਾਲਤ, ਜਗਦਲਪੁਰ (ਛੱਤੀਸਗੜ੍ਹ) ਵੱਲੋਂ ਝੀਰਮ ਘਾਟੀ ਕੇਸ ਵਿੱਚ 10 ਕਥਿਤ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਸਖ਼ਤ ਸ਼ਬ਼ਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ […]

Continue Reading

ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਅਤੇ ਯੂਨਾਈਟਿਡ ਕਿੰਗਡਮ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਦਾ ਮੁੱਦਾ ਉੱਥੋਂ ਦੀਆਂ ਸਰਕਾਰਾਂ ਅੱਗੇ ਉਠਾਉਣ। ਇਹਨਾਂ ਘਟਨਾਵਾਂ ਵਿੱਚ […]

Continue Reading

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਚੰਡੀਗੜ੍ਹ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਕੀਤੀ ਜਾ ਰਹੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. […]

Continue Reading

ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦੀ ਬਰਸੀ 11 ਅਕਤੂਬਰ ਨੂੰ ਪਿੰਡ ਚੱਕ ਅਲੀ ਸ਼ੇਰ ਵਿਖੇ ਮਨਾਈ ਜਾਵੇਗੀ: ਮਨਜੀਤ ਧਨੇਰ

ਦਲਜੀਤ ਕੌਰ ਬਰਨਾਲਾ, 21 ਸਤੰਬਰ, 2026: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੋਈ ਜਿਸ ਵਿੱਚ ਸੂਬਾ ਕਮੇਟੀ ਤੋਂ ਇਲਾਵਾ ਪੰਜਾਬ ਦੇ 13 ਜ਼ਿਲ੍ਹਿਆਂ ਦੇ ਆਗੂਆਂ ਨੇ ਭਾਗ ਲਿਆ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਰਲੀਜ਼ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ […]

Continue Reading

ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026 (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਸਿਰਫ਼ ਰਵਾਇਤੀ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਿਆਂ ਖ਼ਿਲਾਫ਼ ਪੰਜ-ਸੂਤਰੀ ਵਿਆਪਕ ਰਣਨੀਤੀ ਵਜੋਂ ਅੱਗੇ ਵੱਧ ਰਹੀ ਹੈ। ਇਸ ਤਹਿਤ ਪੁਲਿਸ, ਅਧਿਆਪਕ, ਭਾਈਚਾਰਕ ਵਲੰਟੀਅਰ, ਨੌਜਵਾਨ ਅਤੇ ਸਿਹਤ ਕਰਮਚਾਰੀ ਮਿਲ […]

Continue Reading

ਆਮਦਨ ਕਰ ਬਕਾਏ ਲਈ ਗ੍ਰਿਫ਼ਤਾਰੀ ਦਾ ਖ਼ਾਤਮਾ ਸਵਾਗਤਯੋਗ, ਪਰ ਪੰਜਾਬ ਦੇ ਕਿਸਾਨਾਂ ਨੂੰ ਅਜੇ ਵੀ 40 ਦਿਨਾਂ ਤੱਕ ਜੇਲ੍ਹ ਭੇਜਿਆ ਜਾ ਸਕਦਾ ਹੈ: ਸਿੱਧੂ

ਚੰਡੀਗੜ੍ਹ, 22 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮਦਨ ਕਰ ਦੇ ਬਕਾਏ ਦੀ ਵਸੂਲੀ ਦੇ ਸਾਧਨ ਵਜੋਂ ਗ੍ਰਿਫ਼ਤਾਰੀ ਅਤੇ ਨਜ਼ਰਬੰਦੀ ਖ਼ਤਮ ਕੀਤੇ ਜਾਣ ਦਾ ਸਵਾਗਤ ਕਰਦਿਆਂ, ਕਰਨ ਬੀਰ ਸਿੰਘ ਸਿੱਧੂ, ਆਈ.ਏ.ਐੱਸ. (ਸੇਵਾਮੁਕਤ), ਪੰਜਾਬ ਦੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ (ਮਾਲ), ਨੇ ਧਿਆਨ ਦਿਵਾਇਆ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਬਕਾਇਆ ਨਾ ਚੁਕਾਉਣ ‘ਤੇ ਅਜੇ […]

Continue Reading

ਕੇਂਦਰੀ ਪੰਜਾਬੀ ਲੇਖਕ ਸਭਾ ਨੇ ਚੰਦ ਫ਼ਤਿਹਪੁਰੀ ਦੇ ਵਿਛੋੜੇ ਨੂੰ ਪੰਜਾਬੀ ਪੱਤਰਕਾਰੀ ਲਈ ਵੱਡਾ ਘਾਟਾ ਦੱਸਿਆ

ਚੰਡੀਗੜ੍ਹ, 21 ਸਤੰਬਰ (ਦੇਸ਼ ਕਲਿੱਕ ਬਿਊਰੋ): ਉੱਘੇ ਪੱਤਰਕਾਰ, ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਸੀਨੀਅਰ ਆਗੂ ਕਾਮਰੇਡ ਚੰਦ ਫ਼ਤਿਹਪੁਰੀ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਕਾਮਰੇਡ ਚੰਦ ਫ਼ਤਿਹਪੁਰੀ ਨੇ ਲੰਮੇ ਸਮੇਂ ਤੱਕ ਪੰਜਾਬੀ ਪੱਤਰਕਾਰੀ ਦੇ ਖੇਤਰ ਵਿੱਚ […]

Continue Reading