ਵੱਡੀ ਖ਼ਬਰ: ਸੁਪਰੀਮ ਕੋਰਟ ਦਾ ਪਟਾਕਿਆਂ ’ਤੇ ਪੂਰੀ ਪਾਬੰਦੀ ਤੋਂ ਇਨਕਾਰ

Top Trending News ਦਿੱਲੀ ਰਾਸ਼ਟਰੀ

 

ਵੱਡੀ ਖ਼ਬਰ: ਸੁਪਰੀਮ ਕੋਰਟ ਦਾ ਪਟਾਕਿਆਂ ’ਤੇ ਪੂਰੀ ਪਾਬੰਦੀ ਤੋਂ ਇਨਕਾਰ

ਸੁਪਰੀਮ ਕੋਰਟ ਨੇ ਨਿਰਧਾਰਤ ਸਮੇਂ ਵਿੱਚ ਹੀ ਪਟਾਕੇ ਚਲਾਉਣ ਦੀ ਦਿੱਤੀ ਇਜਾਜ਼ਤ

ਨਵੀਂ ਦਿੱਲੀ 1 ਅਕਤੂਬਰ 2026:

ਸੁਪਰੀਮ ਕੋਰਟ ਨੇ ਬੀਤੇ ਕੱਲ੍ਹ ਪਟਾਕਿਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਤੋਂ ਇਨਕਾਰ ਕਰਦਿਆਂ ਦੀਵਾਲੀ ਮੌਕੇ ਸੰਤੁਲਿਤ ਪਹੁੰਚ ਅਪਣਾਉਣ ਦੀ ਹਮਾਇਤ ਕੀਤੀ ਹੈ। ਅਦਾਲਤ ਨੇ ਕਿਹਾ ਕਿ ਪਟਾਕਿਆਂ ਦੀ ਵਰਤੋਂ ਲਈ ਨਿਰਧਾਰਤ ਸਮਾਂ ਤੈਅ ਕੀਤਾ ਜਾਣਾ ਚਾਹੀਦਾ ਹੈ ਅਤੇ ਕੇਵਲ ਮਨਜ਼ੂਰਸ਼ੁਦਾ ਕਿਸਮਾਂ ਦੇ ਪਟਾਕੇ ਹੀ ਚਲਾਉਣ ਦੀ ਇਜਾਜ਼ਤ ਹੋਣੀ ਚਾਹੀਦੀ ਹੈ।

ਜਸਟਿਸ ਐੱਮ.ਐੱਮ. ਸੁੰਦਰੇਸ਼ ਦੀ ਅਗਵਾਈ ਵਾਲੇ ਬੈਂਚ ਨੇ ਸਪੱਸ਼ਟ ਕੀਤਾ ਕਿ ਅਦਾਲਤ ਨਾ ਤਾਂ ਪਟਾਕਿਆਂ ’ਤੇ ਪੂਰੀ ਰੋਕ ਲਗਾਉਣ ਦੇ ਹੱਕ ਵਿੱਚ ਹੈ ਅਤੇ ਨਾ ਹੀ ਦਿਨ ਭਰ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾ ਸਕਦੀ ਹੈ।

ਬੈਂਚ ਨੇ ਕਿਹਾ ਕਿ ਪੂਰੀ ਪਾਬੰਦੀ ਨਾਲ ਲੋਕਾਂ ’ਤੇ ਭਾਵਨਾਤਮਕ ਪ੍ਰਭਾਵ ਪੈ ਸਕਦਾ ਹੈ, ਜਦਕਿ ਪਟਾਕੇ ਚਲਾਉਣ ਲਈ ਸਾਰਾ ਦਿਨ ਖੁੱਲ੍ਹੀ ਛੋਟ ਦੇਣ ਨਾਲ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਬੱਚਿਆਂ ਸਮੇਤ ਹੋਰ ਜੀਵਾਂ ’ਤੇ ਵੀ ਮਾੜਾ ਪ੍ਰਭਾਵ ਪੈ ਸਕਦਾ ਹੈ।

ਅਦਾਲਤ ਨੇ ਕਿਹਾ ਕਿ ਅਜਿਹਾ ਰਾਹ ਲੱਭਣ ਦੀ ਲੋੜ ਹੈ, ਜਿਸ ਤਹਿਤ ਪਟਾਕੇ ਚਲਾਉਣ ਲਈ ਨਿਰਧਾਰਤ ਸਮਾਂ ਅਤੇ ਵਰਤੇ ਜਾਣ ਵਾਲੇ ਪਟਾਕਿਆਂ ਦੀਆਂ ਕਿਸਮਾਂ ਤੈਅ ਕੀਤੀਆਂ ਜਾ ਸਕਣ।