ਵੱਡੀ ਖ਼ਬਰ: ਰਾਜਾ ਵੜਿੰਗ ਵੱਲੋਂ ਅਸਤੀਫੇ ਦੀ ਪੇਸ਼ਕਸ਼!

Top Trending News ਪੰਜਾਬ

 

ਵੱਡੀ ਖ਼ਬਰ: ਰਾਜਾ ਵੜਿੰਗ ਵੱਲੋਂ ਅਸਤੀਫੇ ਦੀ ਪੇਸ਼ਕਸ਼!

ਚੰਡੀਗੜ੍ਹ, 1 ਅਕਤੂਬਰ 2026

ਪੰਜਾਬ ਕਾਂਗਰਸ ਅੰਦਰੂਨੀ ਕਲੇਸ਼ ਵਿਚਾਲੇ ਵੱਡੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਸਤੀਫਾ ਦੇ ਸਕਦੇ ਹਨ। ਲੰਘੀ ਰਾਤ ਤੋਂ ਹੀ ਉਨ੍ਹਾਂ ਦੇ ਅਸਤੀਫ਼ੇ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਹਾਲਾਂਕਿ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ, ਸਗੋਂ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੂੰ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ।

ਟ੍ਰਿਬਿਊਨ ਦੀ ਖ਼ਬਰ ਮੁਤਾਬਕ, ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਾਰਟੀ ਦੀ ਹਾਈ ਕਮਾਂਡ ਨੂੰ ਸੁਨੇਹਾ ਭੇਜਿਆ ਗਿਆ ਹੈ ਕਿ ਜੇਕਰ ਉਨ੍ਹਾਂ ਦੇ ਅਹੁਦਾ ਛੱਡਣ ਨਾਲ ਪੰਜਾਬ ਕਾਂਗਰਸ ਵਿੱਚ ਇਕਜੁੱਟਤਾ ਕਾਇਮ ਹੁੰਦੀ ਹੈ ਅਤੇ ਪਾਰਟੀ ਦੇ ਆਗੂ ਤੇ ਵਰਕਰ ਇੱਕ ਮੰਚ ’ਤੇ ਆਉਂਦੇ ਹਨ ਤਾਂ ਉਹ ਅਹੁਦਾ ਛੱਡਣ ਲਈ ਤਿਆਰ ਹਨ।