ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ‘ਚ ਅੱਜ ਆਉਣਗੇ 3000 ਤੋਂ 4500 ਰੁਪਏ ਤੱਕ; CM Mann ਜਾਰੀ ਕਰਨਗੇ ਦੂਜੀ ਕਿਸ਼ਤ
ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ ਦੀ ਦੂਜੀ ਕਿਸ਼ਤ
ਗੋਇੰਦਵਾਲ ਸਾਹਿਬ 1 ਅਕਤੂਬਰ 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 36 ਲੱਖ ਤੋਂ ਵੱਧ ਔਰਤਾਂ ਨੂੰ ਵਿੱਤੀ ਸਹਾਇਤਾ ਦੀ ਦੂਜੀ ਕਿਸ਼ਤ ਜਾਰੀ ਕਰਨਗੇ। ਇਸ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1260 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੀ ਭੇਜੀ ਜਾਵੇਗੀ।
ਇਸ ਸਬੰਧੀ ਗੋਇੰਦਵਾਲ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਯੋਜਨਾ ਅਧੀਨ 36,87,677 ਔਰਤਾਂ ਲਈ ਤਿੰਨ ਮਹੀਨਿਆਂ ਦੀ ਵਿੱਤੀ ਸਹਾਇਤਾ ਦੀ ਰਕਮ ਜਾਰੀ ਕਰਨਗੇ।
ਜਾਣਕਾਰੀ ਅਨੁਸਾਰ, ਆਮ ਵਰਗ ਨਾਲ ਸਬੰਧਤ ਯੋਗ ਔਰਤਾਂ ਦੇ ਖਾਤਿਆਂ ਵਿੱਚ 3000 ਰੁਪਏ ਦੀ ਰਕਮ ਭੇਜੀ ਜਾਵੇਗੀ, ਜਦਕਿ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਹਰ ਲਾਭਪਾਤਰੀ ਔਰਤ ਨੂੰ 4500 ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ।
ਸਰਕਾਰ ਅਨੁਸਾਰ, ਇਸ ਯੋਜਨਾ ਦਾ ਉਦੇਸ਼ ਔਰਤਾਂ ਨੂੰ ਆਰਥਿਕ ਸਹਾਰਾ ਦੇਣਾ ਅਤੇ ਉਨ੍ਹਾਂ ਦੀ ਸਮਾਜਿਕ ਤੇ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨਾ ਹੈ। ਰਕਮ ਸਿੱਧੀ ਬੈਂਕ ਖਾਤਿਆਂ ਵਿੱਚ ਭੇਜੇ ਜਾਣ ਨਾਲ ਲਾਭਪਾਤਰੀਆਂ ਨੂੰ ਸਹਾਇਤਾ ਪ੍ਰਾਪਤ ਕਰਨ ਵਿੱਚ ਸਹੂਲਤ ਮਿਲੇਗੀ।







