BREAKING- ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ

Top Trending News ਪੰਜਾਬ

BREAKING- ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ

ਨਵੀਂ ਦਿੱਲੀ/ਚੰਡੀਗੜ੍ਹ, 2 ਅਕਤੂਬਰ 2026- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨਾਲ ਅਹਿਮ ਮੁਲਾਕਾਤ ਕਰਕੇ ਰਸਮੀ ਤੌਰ ‘ਤੇ ਆਪਣਾ ਅਸਤੀਫ਼ਾ ਸੌਂਪ ਦਿੱਤਾ। ਰਾਹੁਲ ਗਾਂਧੀ ਨਾਲ ਹੋਈ ਇਸ ਉੱਚ-ਪੱਧਰੀ ਬੈਠਕ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਆਪਣੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਅਤੇ ਵਿਰੋਧੀਆਂ ਦੇ ਨਾਲ-ਨਾਲ ਪਾਰਟੀ ਦੇ ਅੰਦਰੂਨੀ ਆਲੋਚਕਾਂ ਨੂੰ ਵੀ ਸਪੱਸ਼ਟ ਸੁਨੇਹਾ ਦਿੱਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਤੋਂ ਕਿਸੇ ਨੇ ਅਸਤੀਫ਼ਾ ਮੰਗਿਆ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਤੋਂ ਅਸਤੀਫ਼ਾ ਜ਼ਬਰਦਸਤੀ ਲਿਆ ਗਿਆ ਹੈ। ਉਨ੍ਹਾਂ ਕਿਹਾ, “ਕਾਂਗਰਸ ਪਾਰਟੀ ਦਾ ਅਜਿਹਾ ਕਲਚਰ ਨਹੀਂ ਹੈ ਕਿ ਕਿਸੇ ਤੋਂ ਅਸਤੀਫ਼ਾ ਮੰਗਿਆ ਜਾਵੇ, ਪਾਰਟੀ ਵਿੱਚ ਸਿਰਫ਼ ਚਿੱਠੀ ਨਿਕਲਦੀ ਹੈ। ਪਰ ਮੈਂ ਖ਼ੁਦ ਜਾ ਕੇ ਆਪਣਾ ਅਸਤੀਫ਼ਾ ਰਾਹੁਲ ਗਾਂਧੀ ਜੀ ਨੂੰ ਸੌਂਪਿਆ ਹੈ।”