ਰੋਡਵੇਜ਼ ਬੱਸ ਅਤੇ ਮੋਟਰਸਾਈਕਲ ਦੀ ਟੱਕਰ, ਨੌਜਵਾਨ ਗੰਭੀਰ ਜ਼ਖ਼ਮੀ
ਹਲਵਾਰਾ, 2 ਅਕਤੂਬਰ 2026- ਹਲਵਾਰਾ ਨੇੜੇ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਜ਼ਖ਼ਮੀ ਨੂੰ ਇਲਾਜ ਲਈ ਲੁਧਿਆਣਾ ਦੇ ਦਿਆਨੰਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਰੋਡਵੇਜ਼ ਦੀ ਬੱਸ ਨੰਬਰ PB65 BB 8873 ਅਤੇ ਮੋਟਰਸਾਈਕਲ ਨੰਬਰ PB 56F0236 ਵਿਚਕਾਰ ਕਿਸੇ ਕਾਰਨ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਧਾਰ ਦੇ ਮੁਖੀ ਕੁਲਵਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਹਾਦਸੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਹਾਦਸੇ ਵਾਲੀ ਥਾਂ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਟੱਕਰ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਤਫਤੀਸ਼ ਅਧਿਕਾਰੀ ਗੀਤਇੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਦੀ ਡਾਕਟਰੀ ਰਿਪੋਰਟ ਅਜੇ ਪ੍ਰਾਪਤ ਨਹੀਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।







