AAP ਵਿਧਾਇਕ ਬਿਲਾਸਪੁਰ ਨੂੰ ਗਹਿਰਾ ਸਦਮਾ, ਮਾਤਾ ਵਿਦਿਆ ਕੌਰ ਦਾ ਦੇਹਾਂਤ

Top Trending News ਪੰਜਾਬ

 

AAP ਵਿਧਾਇਕ ਬਿਲਾਸਪੁਰ ਨੂੰ ਗਹਿਰਾ ਸਦਮਾ, ਮਾਤਾ ਵਿਦਿਆ ਕੌਰ ਦਾ ਦੇਹਾਂਤ

ਮੋਗਾ 2 ਅਕਤੂਬਰ 2026

ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਸਰਦਾਰਨੀ ਵਿਦਿਆ ਕੌਰ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਸਰਦਾਰਨੀ ਵਿਦਿਆ ਕੌਰ ਸੂਬੇਦਾਰ ਮੇਜਰ ਤੇਜਾ ਸਿੰਘ ਦੇ ਧਰਮਪਤਨੀ ਸਨ। ਉਨ੍ਹਾਂ ਦੇ ਦੇਹਾਂਤ ’ਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ ਇਲਾਕਾ ਵਾਸੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਦੁੱਖ ਸਾਂਝਾ ਕਰਨ ਲਈ ਵੱਡੀ ਗਿਣਤੀ ਵਿੱਚ ਲੋਕ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ।

ਇਲਾਕਾ ਵਾਸੀਆਂ ਨੇ ਸਰਦਾਰਨੀ ਵਿਦਿਆ ਕੌਰ ਦੇ ਦੇਹਾਂਤ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।