ਜੇਲ੍ਹ ‘ਚ ਬੰਦ ਪਾਦਰੀ ਬਰਜਿੰਦਰ ਦੀ ਸਿਹਤ ਵਿਗੜੀ, ਸਿਵਲ ਹਸਪਤਾਲ ਦਾਖਲ
ਮਾਨਸਾ 2 ਅਕਤੂਬਰ 2026
ਮਾਨਸਾ ਜ਼ਿਲ੍ਹਾ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਪਾਦਰੀ ਬਰਜਿੰਦਰ ਸਿੰਘ ਦੀ ਸਿਹਤ ਅਚਾਨਕ ਵਿਗੜਨ ਮਗਰੋਂ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਿਵਲ ਹਸਪਤਾਲ ਮਾਨਸਾ ਵਿੱਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ।
ਦੱਸਿਆ ਜਾਂਦਾ ਹੈ ਕਿ ਪਾਦਰੀ ਬਰਜਿੰਦਰ ਸਿੰਘ ਨੂੰ ਮੋਹਾਲੀ ਦੀ ਅਦਾਲਤ ਨੇ 28 ਮਾਰਚ 2025 ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹ ਮਾਨਸਾ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਹਨ।
ਇਸ ਮਾਮਲੇ ਦੌਰਾਨ ਪਾਦਰੀ ਬਰਜਿੰਦਰ ਸਿੰਘ ਉਸ ਸਮੇਂ ਵੀ ਚਰਚਾ ਵਿੱਚ ਆਏ ਸਨ, ਜਦੋਂ ਜੇਲ੍ਹ ਅੰਦਰ ਉਨ੍ਹਾਂ ਕੋਲ ਮੋਬਾਈਲ ਫੋਨ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਤੋਂ ਬਾਅਦ ਜੇਲ੍ਹ ਵਿੱਚ ਤਾਇਨਾਤ ਕੁਝ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਸੀ।
ਫਿਲਹਾਲ ਹਸਪਤਾਲ ਵਿੱਚ ਉਨ੍ਹਾਂ ਦੀ ਸਿਹਤ ਦੀ ਜਾਂਚ ਅਤੇ ਇਲਾਜ ਕੀਤਾ ਜਾ ਰਿਹਾ ਹੈ।







