ਭਾਰਤ-ਪਾਕਿ ਸਰਹੱਦ ਨੇੜਿਓਂ BSF ਦੀ ਵੱਡੀ ਕਾਰਵਾਈ, 5 ਪਿਸਟਲ, 10 ਮੈਗਜ਼ੀਨ ਤੇ 50 ਕਾਰਤੂਸ ਬਰਾਮਦ

Top Trending News ਪੰਜਾਬ

 

ਭਾਰਤ-ਪਾਕਿ ਸਰਹੱਦ ਨੇੜਿਓਂ BSF ਦੀ ਵੱਡੀ ਕਾਰਵਾਈ, 5 ਪਿਸਟਲ, 10 ਮੈਗਜ਼ੀਨ ਤੇ 50 ਕਾਰਤੂਸ ਬਰਾਮਦ

ਅਜਨਾਲਾ, 2 ਅਕਤੂਬਰ: ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਬੀਐਸਐਫ (BSF) ਨੇ ਵੱਡੀ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿੱਚ ਅਸਲਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬੀਐਸਐਫ ਵੱਲੋਂ ਕੀਤੀ ਗਈ ਇਸ ਬਰਾਮਦਗੀ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਬੀਐਸਐਫ ਵੱਲੋਂ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਕਿ ਬੀਓਪੀ ਫਤਿਹਪੁਰ ਦੇ ਖੇਤਰ ਵਿੱਚੋਂ ਅਸਲਾ ਬਰਾਮਦ ਹੋਇਆ ਹੈ। ਜਾਂਚ ਦੌਰਾਨ ਬੀਐਸਐਫ ਨੇ ਮੌਕੇ ਤੋਂ 5 ਪਿਸਟਲ, 10 ਮੈਗਜ਼ੀਨ ਅਤੇ 50 ਜਿੰਦਾ ਕਾਰਤੂਸ ਬਰਾਮਦ ਕੀਤੇ।

ਪੁਲਿਸ ਅਧਿਕਾਰੀਆਂ ਅਨੁਸਾਰ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲੀ-ਸਿੱਕੇ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਇਸ ਸਬੰਧੀ ਥਾਣਾ ਰਾਜਾਸਾਂਸੀ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਰਾਮਦ ਅਸਲੇ ਦੇ ਸਰੋਤ ਅਤੇ ਇਸ ਨੂੰ ਇੱਥੇ ਪਹੁੰਚਾਉਣ ਵਾਲਿਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।