LPU ਹਿੰਸਾ ਦੌਰਾਨ ਮਿਗ-23ਯੂ ਜਹਾਜ਼ ’ਤੇ ਚੜ੍ਹਨ ਵਾਲਾ ਨਾਬਾਲਗ ਗ੍ਰਿਫ਼ਤਾਰ

Top Trending News ਪੰਜਾਬ

LPU ਹਿੰਸਾ ਦੌਰਾਨ ਮਿਗ-23ਯੂ ਜਹਾਜ਼ ’ਤੇ ਚੜ੍ਹਨ ਵਾਲਾ ਨਾਬਾਲਗ ਗ੍ਰਿਫ਼ਤਾਰ

ਜਲੰਧਰ, 2 ਅਕਤੂਬਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ਦੇ ਬਾਹਰ ਹਿੰਸਾ ਦੌਰਾਨ ਮਿਗ-23ਯੂ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਵਿਅਕਤੀ ਦੀ ਪੁਲਿਸ ਨੇ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਉਸ ਦੀ ਪਛਾਣ ਕੀਤੀ।

ਪੁਲਿਸ ਮੁਤਾਬਕ ਮੁਲਜ਼ਮ ਨਾਬਾਲਗ ਹੈ ਅਤੇ LPU ਦਾ ਵਿਦਿਆਰਥੀ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਮੰਡੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਦੱਸਿਆ ਗਿਆ ਹੈ ਕਿ ਉਸ ਦੇ ਪਿਤਾ ਮੰਡੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਦਫ਼ਤਰ ਵਿੱਚ ਅਧਿਕਾਰੀ ਵਜੋਂ ਤਾਇਨਾਤ ਹਨ। ਯੂਨੀਵਰਸਿਟੀ ਵਿੱਚ ਹਿੰਸਾ ਦੌਰਾਨ ਨਾਬਾਲਗ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ ਅਤੇ ਉਸ ਨੂੰ ਕਥਿਤ ਤੌਰ ’ਤੇ ਹੀਰੋ ਵਜੋਂ ਪੇਸ਼ ਕੀਤਾ ਗਿਆ।

LPU ਦੇ ਚਾਂਸਲਰ ਅਤੇ ਭਾਜਪਾ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਕਿਹਾ ਕਿ 1971 ਦੀ ਜੰਗ ਵਿੱਚ ਵਰਤੇ ਗਏ ਮਿਗ-23ਯੂ ਜਹਾਜ਼ ਅਤੇ ਟੈਂਕ ਯੂਨੀਵਰਸਿਟੀ ਦੇ ਬਾਹਰ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ’ਤੇ ਚੜ੍ਹਨਾ ਸਨਮਾਨ ਅਤੇ ਫੌਜੀ ਵਿਰਾਸਤ ਦਾ ਅਪਮਾਨ ਹੈ।