ਗਾਂਧੀ ਜੈਯੰਤੀ ’ਤੇ ਰਾਜਘਾਟ ਪਹੁੰਚੇ PM ਮੋਦੀ ਸਮੇਤ ਕਈ ਵੱਡੇ ਨੇਤਾ; ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਨਵੀਂ ਦਿੱਲੀ, 2 ਅਕਤੂਬਰ: ਦੇਸ਼ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 157ਵੀਂ ਜੈਯੰਤੀ ਮਨਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ਸਥਿਤ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਦੀ ਸਮਾਧੀ ’ਤੇ ਸ਼ਰਧਾਂਜਲੀ ਭੇਟ ਕੀਤੀ।
ਗਾਂਧੀ ਜੈਯੰਤੀ ਦੇ ਮੌਕੇ ਰਾਜਘਾਟ ਵਿਖੇ ਅੰਤਰ-ਧਰਮ ਪ੍ਰਾਰਥਨਾ ਸਭਾ ਵੀ ਕਰਵਾਈ ਗਈ। ਇਸ ਦੌਰਾਨ ਵੱਖ-ਵੱਖ ਧਰਮਾਂ ਦੇ ਪ੍ਰਤੀਨਿਧੀਆਂ ਨੇ ਪ੍ਰਾਰਥਨਾ ਕੀਤੀ ਅਤੇ ਮਹਾਤਮਾ ਗਾਂਧੀ ਦੇ ਸੱਚ, ਅਹਿੰਸਾ, ਸ਼ਾਂਤੀ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਯਾਦ ਕੀਤਾ।
ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਹੋਰ ਆਗੂਆਂ ਨੇ ਵੀ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
ਦੇਸ਼ ਭਰ ਵਿੱਚ ਵੱਖ-ਵੱਖ ਸਮਾਗਮਾਂ ਰਾਹੀਂ ਮਹਾਤਮਾ ਗਾਂਧੀ ਦੇ ਜੀਵਨ, ਉਨ੍ਹਾਂ ਦੇ ਵਿਚਾਰਾਂ ਅਤੇ ਆਜ਼ਾਦੀ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾ ਰਿਹਾ ਹੈ।







