ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ ਦੀ ਜਯੰਤੀ ’ਤੇ ਕੀਤੀ ਸ਼ਰਧਾਂਜਲੀ ਭੇਟ

Top Trending News ਰਾਸ਼ਟਰੀ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ ਦੀ ਜਯੰਤੀ ’ਤੇ ਕੀਤੀ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 2 ਅਕਤੂਬਰ 2026- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਾਤਮਾ ਗਾਂਧੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਾਂਤੀ ਅਤੇ ਅਹਿੰਸਾ ਦਾ ਮਹਾਤਮਾ ਗਾਂਧੀ ਦਾ ਸੰਦੇਸ਼ ਮੌਜੂਦਾ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਕਈ ਹਿੱਸਿਆਂ ਵਿੱਚ ਟਕਰਾਅ ਅਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਦਾ ਪ੍ਰਭਾਵ ਵੱਖ-ਵੱਖ ਦੇਸ਼ਾਂ ’ਤੇ ਪੈ ਰਿਹਾ ਹੈ।

ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਉਹ ਸਮੂਹ ਨਾਗਰਿਕਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 157ਵੀਂ ਜਯੰਤੀ ’ਤੇ ਸ਼ਰਧਾਪੂਰਵਕ ਨਮਨ ਕਰਦੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਜੀ ਨੇ ਸੱਚ, ਅਹਿੰਸਾ, ਸਾਦਗੀ ਅਤੇ ਨੈਤਿਕਤਾ ਦੇ ਸਿਧਾਂਤਾਂ ਰਾਹੀਂ ਮਨੁੱਖਤਾ ਨੂੰ ਸ਼ਾਂਤੀ ਅਤੇ ਸਦਭਾਵਨਾ ਦਾ ਰਾਹ ਦਿਖਾਇਆ।

ਰਾਸ਼ਟਰਪਤੀ ਮੁਰਮੂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਨੈਤਿਕ ਆਚਰਣ ਅਤੇ ਸਰਗਰਮ ਭਾਗੀਦਾਰੀ ਰਾਹੀਂ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਸਮਰੱਥ, ਵਿਕਸਤ ਅਤੇ ਆਤਮਨਿਰਭਰ ਭਾਰਤ ਦੀ ਉਸਾਰੀ ਲਈ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਣ ਦਾ ਸੱਦਾ ਵੀ ਦਿੱਤਾ।