Punjab News: ਪੰਜਾਬ ਦੇ ਨੰਬਰਦਾਰਾਂ ਵੱਲੋਂ CM ਮਾਨ ਦੀ ਕੋਠੀ ਘੇਰਨ ਦਾ ਐਲਾਨ

Top Trending News ਪੰਜਾਬ

 

Punjab News: ਪੰਜਾਬ ਦੇ ਨੰਬਰਦਾਰਾਂ ਵੱਲੋਂ CM ਮਾਨ ਦੀ ਕੋਠੀ ਘੇਰਨ ਦਾ ਐਲਾਨ

ਨਕੋਦਰ 2 ਅਕਤੂਬਰ 2026

ਪੰਜਾਬ ਦੇ ਨੰਬਰਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਨਕੋਦਰ ਤਹਿਸੀਲ ਦਫ਼ਤਰ ਵਿਖੇ ਮੀਟਿੰਗ ਹੋਈ। ਇਸ ਦੌਰਾਨ ਨੰਬਰਦਾਰ ਆਗੂਆਂ ਨੇ ਪੰਜਾਬ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਗਾਉਂਦਿਆਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਨੰਬਰਦਾਰ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਹਰਕੰਵਲ ਸਿੰਘ ਮੁੰਧ ਅਤੇ ਤਹਿਸੀਲ ਪ੍ਰਧਾਨ ਨਕੋਦਰ ਸੁਰਜੀਤ ਸਿੰਘ ਹੇਅਰ ਨੇ ਕਿਹਾ ਕਿ ਨੰਬਰਦਾਰ ਆਪਣੀਆਂ ਮੰਗਾਂ ਸਬੰਧੀ ਕਈ ਵਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਵੱਖ-ਵੱਖ ਕੈਬਨਿਟ ਮੰਤਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਕੀਤੇ ਵਾਅਦਿਆਂ ਨੂੰ ਵੀ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ, ਪਰ ਮਸਲਿਆਂ ਦਾ ਹੱਲ ਨਹੀਂ ਹੋਇਆ।

ਆਗੂਆਂ ਨੇ ਕਿਹਾ ਕਿ ਹੁਣ ਪੰਜਾਬ ਭਰ ਦੇ ਨੰਬਰਦਾਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸੇ ਤਹਿਤ 5 ਅਕਤੂਬਰ, ਸੋਮਵਾਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ ਅੱਗੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਤੋਂ ਨੰਬਰਦਾਰਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਮੰਗ ਕੀਤੀ ਜਾਵੇਗੀ।