Breaking: ਭਾਰਤ ਸਮੇਤ 3 ਦੇਸ਼ਾਂ ’ਚ ਭੂਚਾਲ ਦੇ ਝਟਕੇ

Top Trending News ਕੌਮਾਂਤਰੀ

 

Breaking: ਭਾਰਤ ਸਮੇਤ 3 ਦੇਸ਼ਾਂ ’ਚ ਭੂਚਾਲ ਦੇ ਝਟਕੇ

ਇੰਡੋਨੇਸ਼ੀਆ ’ਚ 5.2 ਤੀਬਰਤਾ ਦਾ ਭੂਚਾਲ

ਨਵੀਂ ਦਿੱਲੀ 4 ਅਕਤੂਬਰ 2026- ਭਾਰਤ, ਇੰਡੋਨੇਸ਼ੀਆ ਅਤੇ ਮਿਆਂਮਾਰ ਵਿੱਚ ਦੇਰ ਰਾਤ ਤੋਂ ਅੱਜ ਸਵੇਰ ਤੱਕ ਕਈ ਥਾਵਾਂ ’ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਨੇ ਇਨ੍ਹਾਂ ਭੂਚਾਲਾਂ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਇੰਡੋਨੇਸ਼ੀਆ ਵਿੱਚ ਅੱਜ ਸਵੇਰੇ 5:07 ਵਜੇ 5.2 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ ਲਗਭਗ 10 ਕਿਲੋਮੀਟਰ ਦੀ ਗਹਿਰਾਈ ਵਿੱਚ ਦਰਜ ਕੀਤਾ ਗਿਆ।

ਇਸ ਤੋਂ ਪਹਿਲਾਂ ਮਿਆਂਮਾਰ ਵਿੱਚ ਦੇਰ ਰਾਤ 11:42 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। NCS ਮੁਤਾਬਕ ਇਸ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ’ਤੇ 4.6 ਰਹੀ। ਇਸ ਦੌਰਾਨ ਭਾਰਤ ਦੇ ਵੀ ਕੁਝ ਇਲਾਕਿਆਂ ਵਿੱਚ ਧਰਤੀ ਕੰਬਣ ਦੀਆਂ ਘਟਨਾਵਾਂ ਸਾਹਮਣੇ ਆਈਆਂ।

ਤ੍ਰਿਪੁਰਾ ਦੇ ਧਲਾਈ ਵਿੱਚ ਰਾਤ 12:57 ਵਜੇ 3.8 ਤੀਬਰਤਾ ਦਾ ਭੂਚਾਲ ਦਰਜ ਕੀਤਾ ਗਿਆ। ਇਸ ਦਾ ਕੇਂਦਰ ਧਰਤੀ ਤੋਂ 30 ਕਿਲੋਮੀਟਰ ਦੀ ਗਹਿਰਾਈ ਵਿੱਚ ਸੀ। ਇਸੇ ਤਰ੍ਹਾਂ ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਵਿੱਚ ਰਾਤ 1:16 ਵਜੇ 2.5 ਤੀਬਰਤਾ ਦਾ ਭੂਚਾਲ ਆਇਆ।

ਲਗਾਤਾਰ ਆਏ ਇਨ੍ਹਾਂ ਭੂਚਾਲਾਂ ਕਾਰਨ ਸਥਾਨਕ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਰਿਹਾ। ਹਾਲਾਂਕਿ, ਦਿੱਤੀ ਗਈ ਜਾਣਕਾਰੀ ਮੁਤਾਬਕ ਕਿਸੇ ਵੱਡੇ ਨੁਕਸਾਨ ਦੀ ਰਿਪੋਰਟ ਸਾਹਮਣੇ ਨਹੀਂ ਆਈ।