ਵੱਡੀ ਖ਼ਬਰ:ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Top Trending News ਪੰਜਾਬ

 

ਵੱਡੀ ਖ਼ਬਰ:ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ

ਲੁਧਿਆਣਾ 4 ਅਕਤੂਬਰ 2026

ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਮਨੇਵਾਲ ਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਵਤੇਜ ਸਿੰਘ ਉਰਫ਼ ਨੀਟੂ (60) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਜਾਣਕਾਰੀ ਅਨੁਸਾਰ ਨਵਤੇਜ ਸਿੰਘ ਸ਼ਾਮ ਕਰੀਬ 7:30 ਵਜੇ ਆਪਣੀ ਇਨੋਵਾ ਗੱਡੀ ਵਿੱਚ ਪਿੰਡ ਮਨੇਵਾਲ ਤੋਂ ਆਪਣੇ ਘਰ ਕ੍ਰਿਸ਼ਨਾ ਨਗਰ, ਘੁਮਾਰ ਮੰਡੀ ਵੱਲ ਜਾ ਰਹੇ ਸਨ। ਜਦੋਂ ਉਹ ਲਾਡੋਵਾਲ ਬਾਈਪਾਸ-ਸਾਊਥ ਸਿਟੀ ਰੋਡ ’ਤੇ ਪੁਲ ਵੱਲ ਜਾਣ ਲੱਗੇ ਤਾਂ ਰਸਤੇ ਵਿੱਚ ਪਹਿਲਾਂ ਤੋਂ ਖੜ੍ਹੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ।

ਅਚਾਨਕ ਹੋਈ ਗੋਲੀਬਾਰੀ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਹਮਲੇ ਵਿੱਚ ਨਵਤੇਜ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।