Punjab Breaking: ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਅਜਨਾਲਾ (ਅੰਮ੍ਰਿਤਸਰ), 4 ਅਕਤੂਬਰ 2026- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਇੱਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਕਾਰਵਾਈ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਬ-ਡਵੀਜ਼ਨ ਰਾਜਾਸਾਂਸੀ ਦੇ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਕੀਤੀ ਗਈ।
ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਹੀਰਾ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਭਿੰਡੀ ਸੈਦਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਭਿੰਡੀ ਸੈਦਾਂ ਵਿੱਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ







