ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 8 ਟੀਮਾਂ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਸਰਚ
ਤਰਨ ਤਾਰਨ/ਚੰਡੀਗੜ੍ਹ, 4 ਅਕਤੂਬਰ 2026: ਜ਼ਿਲ੍ਹਾ ਤਰਨ ਤਾਰਨ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਐਸਐਸਪੀ ਤਰਨ ਤਾਰਨ ਸੁਰਿੰਦਰ ਲਾਂਬਾ ਦੀ ਅਗਵਾਈ ਹੇਠ ਪੁਲਿਸ ਦੀਆਂ ਅੱਠ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਨਸ਼ਾ ਤਸਕਰਾਂ ਦੇ ਟਿਕਾਣਿਆਂ ਅਤੇ ਸ਼ੱਕੀ ਥਾਵਾਂ ’ਤੇ ਚੈਕਿੰਗ ਕੀਤੀ ਗਈ।
ਪੁਲਿਸ ਅਧਿਕਾਰੀਆਂ ਅਨੁਸਾਰ ਇਨ੍ਹਾਂ ਟੀਮਾਂ ਦੀ ਅਗਵਾਈ ਐਸਪੀ ਅਤੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੀਆਂ ਲੋਕੇਸ਼ਨਾਂ ’ਤੇ ਸਰਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਸਰਚ ਦੌਰਾਨ ਜਿਨ੍ਹਾਂ ਵਿਅਕਤੀਆਂ ਕੋਲੋਂ ਨਸ਼ੀਲੇ ਪਦਾਰਥ ਜਾਂ ਹੋਰ ਸਮੱਗਰੀ ਬਰਾਮਦ ਹੋਈ ਹੈ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਐਸਐਸਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਜ਼ਿਲ੍ਹੇ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਮੁਹਿੰਮ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।







