BREAKING- ਜਲੰਧਰ ਬੰਬ ਧਮਾਕਾ ਸਾਜ਼ਿਸ਼ ਮਾਮਲੇ ’ਚ ਵੱਡੀ ਕਾਰਵਾਈ, BKI ਮਾਡਿਊਲ ਦਾ ਫਰਾਰ ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 5 ਅਕਤੂਬਰ 2026: 15 ਅਗਸਤ ਨੂੰ ਜਲੰਧਰ ਵਿੱਚ ਹੋਏ ਬੰਬ ਧਮਾਕੇ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਜਲੰਧਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਸਬੰਧਤ ਦੱਸੇ ਜਾ ਰਹੇ ਮਾਡਿਊਲ ਦੇ ਫਰਾਰ ਮੁਲਜ਼ਮ ਰਣਦੀਪ ਸਿੰਘ ਉਰਫ਼ ਮੋਨੂੰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਜਲੰਧਰ ਦੇ ਪਿੰਡ ਧਾਂਦਰ ਦਾ ਰਹਿਣ ਵਾਲਾ ਦੱਸਿਆ ਗਿਆ ਹੈ।
ਪੁਲਿਸ ਜਾਂਚ ਮੁਤਾਬਕ ਰਣਦੀਪ ਸਿੰਘ ਕਥਿਤ ਤੌਰ ’ਤੇ ਸਰਹੱਦ ਪਾਰੋਂ ਵਿਸਫੋਟਕ ਸਮੱਗਰੀ ਅਤੇ ਆਈਈਡੀ ਦੀ ਖੇਪ ਲੈ ਕੇ ਆਇਆ ਸੀ। ਜਾਂਚ ਏਜੰਸੀਆਂ ਨੂੰ ਸ਼ੱਕ ਹੈ ਕਿ ਇਸ ਸਮੱਗਰੀ ਦੀ ਵਰਤੋਂ 15 ਅਗਸਤ ਮੌਕੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।
ਮੁਲਜ਼ਮ ਦੀ ਗ੍ਰਿਫ਼ਤਾਰੀ ਸਬੰਧੀ ਪੁਲਿਸ ਵੱਲੋਂ ਫਿਲਹਾਲ ਵਿਸਥਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਸੀਨੀਅਰ ਪੁਲਿਸ ਅਧਿਕਾਰੀ ਅੱਜ ਪ੍ਰੈਸ ਕਾਨਫਰੰਸ ਕਰਕੇ ਮਾਮਲੇ ਨਾਲ ਜੁੜੇ ਅਹਿਮ ਤੱਥ ਸਾਹਮਣੇ ਰੱਖ ਸਕਦੇ ਹਨ। ਦੱਸਿਆ ਜਾਂਦਾ ਹੈ ਕਿ 26 ਜੁਲਾਈ ਨੂੰ ਮੁਲਜ਼ਮ ਸਤਬੀਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਇਸ ਕਥਿਤ ਅੱਤਵਾਦੀ ਮਾਡਿਊਲ ਦੀ ਸਾਜ਼ਿਸ਼ ਬਾਰੇ ਜਾਣਕਾਰੀ ਦਿੱਤੀ ਸੀ।







