DA ਮਾਮਲਾ: ਹਾਈਕੋਰਟ ‘ਚ ਚੀਫ਼ ਸੈਕਟਰੀ ਪੇਸ਼

Top Trending News ਚੰਡੀਗੜ੍ਹ ਪੰਜਾਬ

 

DA ਮਾਮਲਾ: ਹਾਈਕੋਰਟ ‘ਚ ਚੀਫ਼ ਸੈਕਟਰੀ ਪੇਸ਼

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਹਾਈਕੋਰਟ ‘ਤੇ, 6 ਅਕਤੂਬਰ ਨੂੰ ਹੋਵੇਗੀ ਅਗਲੀ ਅਹਿਮ ਸੁਣਵਾਈ

Desh Click

ਚੰਡੀਗੜ੍ਹ, 5 ਅਕਤੂਬਰ 2026: ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (Dearness Allowance – DA) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਨਾਲ ਸਬੰਧਤ ਅਹਿਮ ਮਾਮਲੇ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ। ਅਦਾਲਤੀ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਚੀਫ਼ ਸੈਕਟਰੀ ਕੇ.ਏ.ਪੀ. ਸਿਨਹਾ (K.A.P. Sinha) ਖ਼ੁਦ ਹਾਈਕੋਰਟ ਦੇ ਸਾਹਮਣੇ ਪੇਸ਼ ਹੋਏ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਵਕੀਲਾਂ ਵੱਲੋਂ ਹਾਈਕੋਰਟ ਨੂੰ ਸੁਚੇਤ ਕੀਤਾ ਗਿਆ ਕਿ ਇਸ ਪੂਰੇ ਮਾਮਲੇ ਸਬੰਧੀ ਸਰਕਾਰ ਵੱਲੋਂ ਸੁਪਰੀਮ ਕੋਰਟ (Supreme Court) ਵਿੱਚ ਇੱਕ ਅਪੀਲ ਦਾਇਰ ਕੀਤੀ ਗਈ ਹੈ, ਜੋ ਕਿ ਫਿਲਹਾਲ ਉੱਥੇ ਪੈਂਡਿੰਗ (ਲੰਬਿਤ) ਹੈ। ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ ‘ਚ ਸਖ਼ਤ ਰੁੱਖ ਅਪਣਾਉਂਦਿਆਂ ਆਪਣੀ ਰਜਿਸਟਰੀ ਨੂੰ ਨਿਰਦੇਸ਼ ਜਾਰੀ ਕੀਤੇ।

ਅਦਾਲਤ ਨੇ ਕਿਹਾ ਕਿ ਰਜਿਸਟਰੀ ਤੁਰੰਤ ਸੁਪਰੀਮ ਕੋਰਟ ਦੀ ਰਜਿਸਟਰੀ ਨਾਲ ਸੰਪਰਕ ਕਰੇ ਅਤੇ ਪੰਜਾਬ ਸਰਕਾਰ ਦੁਆਰਾ ਦਾਇਰ ਕੀਤੀ ਗਈ ਅਪੀਲ ਦੀ ਮੌਜੂਦਾ ਸਥਿਤੀ (Status Report) ਬਾਰੇ ਪੂਰੀ ਜਾਣਕਾਰੀ ਹਾਸਲ ਕਰਕੇ ਮੰਗਲਵਾਰ ਸਵੇਰੇ ਅਦਾਲਤ ਨੂੰ ਜਾਣੂ ਕਰਵਾਏ।