ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਦੋ ਵਿਦਿਆਰਥੀ ਜ਼ਖ਼ਮੀ

Top Trending News ਪੰਜਾਬ

ਸਕੂਲੀ ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਦੋ ਵਿਦਿਆਰਥੀ ਜ਼ਖ਼ਮੀ

ਅਜਨਾਲਾ (ਅੰਮ੍ਰਿਤਸਰ), 7 ਅਕਤੂਬਰ 2026- ਅਜਨਾਲਾ ਸ਼ਹਿਰ ਦੇ ਮੁੱਖ ਚੌਂਕ ਵਿੱਚ ਅੱਜ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਸਕੂਲੀ ਵਿਦਿਆਰਥੀਆਂ ਨਾਲ ਭਰਿਆ ਇੱਕ ਆਟੋ ਰਿਕਸ਼ਾ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਸੜਕ ’ਤੇ ਪਲਟ ਗਿਆ। ਹਾਦਸੇ ਤੋਂ ਬਾਅਦ ਆਟੋ ਵਿੱਚ ਸਵਾਰ ਬੱਚਿਆਂ ਵਿੱਚ ਚੀਕ-ਚਿਹਾੜਾ ਮੱਚ ਗਿਆ।

ਜਾਣਕਾਰੀ ਅਨੁਸਾਰ ਆਟੋ ਰਿਕਸ਼ਾ ਇੱਕ ਨਿੱਜੀ ਸਕੂਲ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਿਹਾ ਸੀ। ਜਦੋਂ ਇਹ ਮੁੱਖ ਚੌਂਕ ਵਿੱਚ ਪਹੁੰਚਿਆ ਤਾਂ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ ਬੇਕਾਬੂ ਹੋ ਕੇ ਸੜਕ ’ਤੇ ਪਲਟ ਗਿਆ।

ਹਾਦਸੇ ਦੌਰਾਨ ਆਟੋ ਵਿੱਚ ਸਵਾਰ ਵਿਦਿਆਰਥੀਆਂ ਦਾ ਵਾਲ-ਵਾਲ ਬਚਾਅ ਹੋ ਗਿਆ। ਇਸ ਦੌਰਾਨ ਦੋ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਬਾਕੀ ਬੱਚੇ ਸੁਰੱਖਿਅਤ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਮੌਕੇ ’ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਅਤੇ ਬੱਚਿਆਂ ਦੀ ਮਦਦ ਕੀਤੀ। ਹਾਦਸੇ ਕਾਰਨ ਕੁਝ ਸਮੇਂ ਲਈ ਚੌਂਕ ਵਿੱਚ ਆਵਾਜਾਈ ਵੀ ਪ੍ਰਭਾਵਿਤ ਰਹੀ।