ਬਲਤੇਜ ਪੰਨੂ ਨੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਦੱਸਿਆ ਅਫ਼ਵਾਹ, ਕਿਹਾ- ‘ਅਸੀਂ ਮਿਸ਼ਨ ’ਤੇ ਹਾਂ, ਕਮਿਸ਼ਨ ’ਤੇ ਨਹੀਂ’

Top Trending News ਪੰਜਾਬ

 

ਬਲਤੇਜ ਪੰਨੂ ਨੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਦੱਸਿਆ ਅਫ਼ਵਾਹ, ਕਿਹਾ- ‘ਅਸੀਂ ਮਿਸ਼ਨ ’ਤੇ ਹਾਂ, ਕਮਿਸ਼ਨ ’ਤੇ ਨਹੀਂ’

ਚੰਡੀਗੜ੍ਹ, 7 ਅਕਤੂਬਰ 2026: ਆਮ ਆਦਮੀ ਪਾਰਟੀ (AAP) ਪੰਜਾਬ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਬਲਤੇਜ ਸਿੰਘ ਪੰਨੂ ਦੇ ਅਸਤੀਫ਼ੇ ਨੂੰ ਲੈ ਕੇ ਬੀਤੀ ਰਾਤ ਤੋਂ ਚੱਲ ਰਹੀਆਂ ਚਰਚਾਵਾਂ ਨੂੰ ਉਨ੍ਹਾਂ ਨੇ ਖ਼ਾਰਜ ਕਰ ਦਿੱਤਾ ਹੈ। ਪੰਨੂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਨਾ ਤਾਂ ਪਾਰਟੀ ਛੱਡੀ ਹੈ ਅਤੇ ਨਾ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।

ਸੋਸ਼ਲ ਮੀਡੀਆ ’ਤੇ ਅਸਤੀਫ਼ੇ ਦੀਆਂ ਖ਼ਬਰਾਂ ਵਾਇਰਲ ਹੋਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਸੀ। ਇਸ ਦੌਰਾਨ ਪੰਜਾਬ ਤੋਂ ਇਲਾਵਾ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਅਤੇ ਪੱਤਰਕਾਰਾਂ ਵੱਲੋਂ ਵੀ ਇਸ ਸਬੰਧੀ ਜਾਣਕਾਰੀ ਲੈਣ ਲਈ ਸੰਪਰਕ ਕੀਤਾ ਗਿਆ।

ਪੰਨੂ ਨੇ ਇਨ੍ਹਾਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ, “ਅਸੀਂ ਮਿਸ਼ਨ ’ਤੇ ਹਾਂ, ਕਮਿਸ਼ਨ ’ਤੇ ਨਹੀਂ।” ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਨਾਲ ਪਹਿਲਾਂ ਵਾਂਗ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ।

ਉਨ੍ਹਾਂ ਅਨੁਸਾਰ ਪਾਰਟੀ ਤੋਂ ਪਿੱਛੇ ਹਟਣ ਜਾਂ ਅਸਤੀਫ਼ਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਅਤੇ ਪਾਰਟੀ ਲਈ ਉਹ ਆਪਣਾ ਕੰਮ ਨਿਰੰਤਰ ਜਾਰੀ ਰੱਖਣਗੇ। ਇਸ ਸਪੱਸ਼ਟੀਕਰਨ ਤੋਂ ਬਾਅਦ ਅਸਤੀਫ਼ੇ ਸਬੰਧੀ ਚੱਲ ਰਹੀਆਂ ਚਰਚਾਵਾਂ ’ਤੇ ਵਿਰਾਮ ਲੱਗ ਗਿਆ ਹੈ।