BREAKING- ਅੰਮ੍ਰਿਤਪਾਲ ਨੂੰ ਵੀਡੀਓ ਕਾਲ ਕਰਨ ਦੀ ਮਿਲੀ ਇਜਾਜ਼ਤ, ਪੜ੍ਹੋ ਪੂਰਾ ਮਾਮਲਾ

Top Trending News ਪੰਜਾਬ

 

ਬਿਮਾਰ ਦਾਦੀ ਨਾਲ ਵੀਡੀਓ ਕਾਲ ਕਰ ਸਕਣਗੇ ਅੰਮ੍ਰਿਤਪਾਲ ਸਿੰਘ, ਅਦਾਲਤ ਨੇ ਦਿੱਤੀ 10 ਮਿੰਟ ਦੀ ਇਜਾਜ਼ਤ

ਅੰਮ੍ਰਿਤਸਰ, 7 ਅਕਤੂਬਰ 2026 ਡਿਬੜੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਨ ਦੀ ਅਦਾਲਤ ਨੇ ਇਜਾਜ਼ਤ ਦੇ ਦਿੱਤੀ ਹੈ। ਅੰਮ੍ਰਿਤਸਰ ਦੀ ਅਦਾਲਤ ਵੱਲੋਂ ਦਿੱਤੀ ਇਜਾਜ਼ਤ ਤਹਿਤ ਉਹ ਆਪਣੀ ਦਾਦੀ ਨਾਲ 10 ਮਿੰਟ ਤੱਕ ਵੀਡੀਓ ਕਾਲ ’ਤੇ ਗੱਲ ਕਰ ਸਕਣਗੇ।

ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਦਾਦੀ ਦੀ ਸਿਹਤ ਬੇਹੱਦ ਨਾਜ਼ੁਕ ਹੈ ਅਤੇ ਉਹ ਆਪਣੇ ਪੋਤਰੇ ਨਾਲ ਗੱਲ ਕਰਨਾ ਚਾਹੁੰਦੇ ਹਨ। ਪਟੀਸ਼ਨ ਵਿੱਚ ਮਨੁੱਖੀ ਅਤੇ ਪਰਿਵਾਰਕ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਵੀਡੀਓ ਕਾਲ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਸੀ।

ਬੀਤੀ ਸ਼ਾਮ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਬਰਿੰਦਰ ਸਿੰਘ ਵੱਲੋਂ ਇਸ ਅਰਜ਼ੀ ’ਤੇ ਸੁਣਵਾਈ ਕੀਤੀ ਗਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਲ ਦੀ ਮਨਜ਼ੂਰੀ ਦੇ ਦਿੱਤੀ।

ਅਦਾਲਤੀ ਹੁਕਮਾਂ ਅਨੁਸਾਰ ਅੱਜ ਤੋਂ ਅਗਲੇ ਪੰਜ ਦਿਨਾਂ ਦੇ ਅੰਦਰ ਉਹ ਇੱਕ ਵਾਰ ਆਪਣੀ ਦਾਦੀ ਨਾਲ 10 ਮਿੰਟ ਲਈ ਵੀਡੀਓ ਕਾਲ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛ ਸਕਣਗੇ।