BREAKING- ਭਗਵੰਤ ਮਾਨ ਅੱਜ ਕਰਨਗੇ ਧੂਰੀ ਦਾ ਦੌਰਾ; ਵਾਟਰ ਟਰੀਟਮੈਂਟ ਪਲਾਂਟ ਦਾ ਰੱਖਣਗੇ ਨੀਂਹ ਪੱਥਰ

Top Trending News ਪੰਜਾਬ

 

BREAKING- ਭਗਵੰਤ ਮਾਨ ਅੱਜ ਕਰਨਗੇ ਧੂਰੀ ਦਾ ਦੌਰਾ; ਵਾਟਰ ਟਰੀਟਮੈਂਟ ਪਲਾਂਟ ਦਾ ਰੱਖਣਗੇ ਨੀਂਹ ਪੱਥਰ

ਸੰਗਰੂਰ, 7 ਅਕਤੂਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਹਲਕੇ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਵਿਕਾਸ ਕਾਰਜਾਂ ਨਾਲ ਸਬੰਧਤ ਕਈ ਅਹਿਮ ਗਤੀਵਿਧੀਆਂ ਵਿੱਚ ਸ਼ਾਮਲ ਹੋਣਗੇ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਸਬੰਧੀ ਜਾਣਕਾਰੀ ਸਾਂਝੀ ਕਰਨਗੇ।

ਮੁੱਖ ਮੰਤਰੀ ਸਵੇਰੇ 11 ਵਜੇ ਧੂਰੀ ਨੇੜਲੇ ਪਿੰਡ ਬਰੜਵਾਲ ਵਿਖੇ ਪਹੁੰਚਣਗੇ, ਜਿੱਥੇ ਉਹ ਵਾਟਰ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਇਸ ਮੌਕੇ ਨੀਂਹ ਪੱਥਰ ਸਮਾਗਮ ਤੋਂ ਬਾਅਦ ਭਗਵੰਤ ਮਾਨ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ ਅਤੇ ਸਰਕਾਰ ਦੀਆਂ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣਗੇ।

ਇਸ ਤੋਂ ਬਾਅਦ ਮੁੱਖ ਮੰਤਰੀ ਦੁਪਹਿਰ 12 ਵਜੇ ਸੈਫਰਨ ਪਾਮਜ਼ ਪੈਲੇਸ, ਧੂਰੀ ਵਿਖੇ ਪਹੁੰਚਣਗੇ। ਇੱਥੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਕਰਵਾਏ ਜਾ ਰਹੇ ਪ੍ਰਾਪਰਟੀ ਕਾਰਡ ਵੰਡ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਸਕੀਮ ਦੇ ਲਾਭਪਾਤਰੀਆਂ ਨੂੰ ਮਾਲਕੀ ਹੱਕ ਦਰਸਾਉਂਦੇ ਪ੍ਰਾਪਰਟੀ ਕਾਰਡ ਵੰਡਣਗੇ।

ਮੁੱਖ ਮੰਤਰੀ ਦੇ ਇਸ ਦੌਰੇ ਨੂੰ ਧੂਰੀ ਅਤੇ ਆਸ-ਪਾਸ ਦੇ ਖੇਤਰ ਵਿੱਚ ਵਿਕਾਸ ਕਾਰਜਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।