- MLA ਕੁਲਵੰਤ ਸਿੰਘ ਸਿੱਧੂ ਨੇ ਪਿੰਡ ਮਨਾਨਾ ਵਾਸੀਆਂ ਨਾਲ ਕੀਤੀ ਮੁਲਾਕਾਤ
ਮੋਹਾਲੀ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ): MLA ਕੁਲਵੰਤ ਸਿੰਘ ਸਿੱਧੂ ਨੇ ਅੱਜ ਮੋਹਾਲੀ ਦੇ ਪਿੰਡ ਮਨਾਨਾ ਦੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਪਿੰਡ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਦੌਰਾਨ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਸੰਤੁਸ਼ਟੀ ਜ਼ਾਹਰ ਕੀਤੀ। ਉਨ੍ਹਾਂ ਆਉਣ ਵਾਲੇ ਸਮੇਂ ਵਿੱਚ ਵੀ ਮਾਨ ਸਰਕਾਰ ਦਾ ਸਾਥ ਦੇਣ ਦਾ ਭਰੋਸਾ ਦਿੱਤਾ।







