Mohali Breaking: ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Top Trending News ਪੰਜਾਬ

 

Mohali Breaking: ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਐੱਸ.ਏ.ਐੱਸ. ਨਗਰ (ਮੁਹਾਲੀ), 7 ਅਕਤੂਬਰ 2026- ਮੁਹਾਲੀ ਦੇ ਕੁਝ ਸਕੂਲਾਂ ਨੂੰ ਬੁੱਧਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਪ੍ਰਬੰਧਕਾਂ ਵੱਲੋਂ ਸਾਵਧਾਨੀ ਦੇ ਤੌਰ ’ਤੇ ਵਿਦਿਆਰਥੀਆਂ ਨੂੰ ਸਮੇਂ ਤੋਂ ਪਹਿਲਾਂ ਘਰ ਭੇਜਣ ਦਾ ਫ਼ੈਸਲਾ ਕੀਤਾ ਗਿਆ। ਮਾਪਿਆਂ ਨੂੰ ਵੀ ਆਪਣੇ ਬੱਚਿਆਂ ਨੂੰ ਸਕੂਲ ਤੋਂ ਵਾਪਸ ਲੈ ਜਾਣ ਲਈ ਸੂਚਿਤ ਕੀਤਾ ਗਿਆ।

ਜਾਣਕਾਰੀ ਮੁਤਾਬਕ ਕੁਝ ਸਕੂਲਾਂ ਨੇ ਮਾਪਿਆਂ ਨੂੰ ਨੋਟਿਸ ਜਾਰੀ ਕਰਕੇ ਕਿਹਾ ਕਿ ਉਹ ਸਵੇਰੇ 10:30 ਵਜੇ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਸਕੂਲ ਤੋਂ ਲੈ ਜਾਣ। ਸਕੂਲ ਬੱਸਾਂ ਅਤੇ ਵੈਨਾਂ ਰਾਹੀਂ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸੁਰੱਖਿਅਤ ਢੰਗ ਨਾਲ ਘਰ ਪਹੁੰਚਾਉਣ ਲਈ ਵਾਹਨਾਂ ਨੂੰ ਕਰੀਬ 10:15 ਵਜੇ ਰਵਾਨਾ ਕਰਨ ਦੀ ਵਿਵਸਥਾ ਕੀਤੀ ਗਈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਧਮਕੀ ਮਿਲਣ ਵਾਲੇ ਸਕੂਲਾਂ ਵਿੱਚ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਅਤੇ ਫੇਜ਼-3ਬੀ2 ਸਥਿਤ ਇੱਕ ਨਿੱਜੀ ਸਕੂਲ ਸ਼ਾਮਲ ਹਨ। ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ। ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।