ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਅਹੁਦਾ

Top Trending News ਪੰਜਾਬ

 

ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਅਹੁਦਾ

ਚੰਡੀਗੜ੍ਹ, 7 ਅਕਤੂਬਰ 2026: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ 8 ਅਕਤੂਬਰ ਨੂੰ ਪੰਜਾਬ ਪਹੁੰਚਣਗੇ। ਉਹ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੇ ਨਾਲ ਪੰਜਾਬ ਆਉਣਗੇ।

ਪੰਜਾਬ ਪਹੁੰਚਣ ਤੋਂ ਬਾਅਦ ਪਰਗਟ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂ ਘਰ ਦਾ ਆਸ਼ੀਰਵਾਦ ਲੈਣਗੇ। ਇਸ ਤੋਂ ਬਾਅਦ ਉਹ ਅੰਮ੍ਰਿਤਸਰ ਸਥਿਤ ਦੁਰਗਿਆਨਾ ਮੰਦਰ ਵਿੱਚ ਵੀ ਮੱਥਾ ਟੇਕਣਗੇ।

ਜਾਣਕਾਰੀ ਅਨੁਸਾਰ ਪਰਗਟ ਸਿੰਘ 11 ਅਕਤੂਬਰ ਨੂੰ ਰਸਮੀ ਤੌਰ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਉਨ੍ਹਾਂ ਦੇ ਅਹੁਦਾ ਸੰਭਾਲਣ ਦੇ ਪ੍ਰੋਗਰਾਮ ਨੂੰ ਲੈ ਕੇ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਪਾਰਟੀ ਦੀ ਸੂਬਾਈ ਸੰਗਠਨਾਤਮਕ ਸਰਗਰਮੀ ਅਤੇ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ’ਤੇ ਵੀ ਧਿਆਨ ਕੇਂਦਰਿਤ ਰਹੇਗਾ। ਇਸ ਮੌਕੇ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਦੇ ਵੀ ਮੌਜੂਦ ਰਹਿਣ ਦੀ ਉਮੀਦ ਹੈ।