ਪੁਲਿਸ ਮਹਿਕਮੇ ਨੇ ਆਪਣਾ ਹੀ ASI ਕੀਤਾ ਸਸਪੈਂਡ, ਪੜ੍ਹੋ ਕੀ ਹੈ ਮਾਮਲਾ ?

Top Trending News ਪੰਜਾਬ
  • ਪੁਲਿਸ ਮਹਿਕਮੇ ਨੇ ਆਪਣਾ ਹੀ ASI ਕੀਤਾ ਸਸਪੈਂਡ, ਪੜ੍ਹੋ ਕੀ ਹੈ ਮਾਮਲਾ ?

ਜਲੰਧਰ, 7 ਅਕਤੂਬਰ (ਦੇਸ਼ ਕਲਿੱਕ ਬਿਊਰੋ) : ਜਲੰਧਰ ਦਿਹਾਤ ਦੇ ਭੋਗਪੁਰ ਵਿੱਚ ਸੋਮਵਾਰ ਦੇਰ ਰਾਤ ਸ਼ਰਾਬ ਦੇ ਨਸ਼ੇ ਵਿੱਚ ਸਰਕਾਰੀ ਰਿਕਵਰੀ ਵੈਨ ਚਲਾਉਣ ਦੇ ਦੋਸ਼ ਹੇਠ ASI ਗੁਰਸਿੰਦਰ ਸਿੰਘ ਨੂੰ SSP ਨੇ ਸਸਪੈਂਡ ਕਰ ਦਿੱਤਾ ਹੈ। ਦੋਸ਼ ਹੈ ਕਿ ਉਸ ਨੇ ਡਿਊਟੀ ਦੌਰਾਨ 3-4 ਵਾਹਨਾਂ ਨੂੰ ਟੱਕਰ ਮਾਰੀ, ਜਿਸ ਕਾਰਨ ਕਈ ਵਾਹਨ ਨੁਕਸਾਨੇ ਗਏ। ਘਟਨਾ ਤੋਂ ਬਾਅਦ ਲੋਕਾਂ ਨੇ ਪੁਲਿਸ ਵਾਹਨ ਨੂੰ ਘੇਰ ਲਿਆ ਅਤੇ ਵੀਡੀਓ ਬਣਾਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ।

ASI ਗੁਰਸਿੰਦਰ ਸਿੰਘ ਜਲੰਧਰ ਪੁਲਿਸ ਲਾਈਨ ਵਿੱਚ ਤਾਇਨਾਤ ਸੀ ਅਤੇ ਭੋਗਪੁਰ ਨੈਸ਼ਨਲ ਹਾਈਵੇ ’ਤੇ ਰਿਕਵਰੀ ਵੈਨ ਦੀ ਡਿਊਟੀ ਕਰ ਰਿਹਾ ਸੀ। ਇਸ ਦੌਰਾਨ ਉਸ ਨੇ ਸੜਕ ਕਿਨਾਰੇ ਖੜ੍ਹੇ ਅਤੇ ਚੱਲ ਰਹੇ 3-4 ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਕਈ ਵਾਹਨ ਨੁਕਸਾਨੇ ਗਏ, ਜਦਕਿ ਇੱਕ ਗੱਡੀ ਦਾ ਟਾਇਰ ਵੀ ਫਟ ਗਿਆ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ASI ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਕਾਲਾ ਬਕਰਾ ਭੇਜਿਆ ਗਿਆ। ਮੈਡੀਕਲ ਰਿਪੋਰਟ ਵਿੱਚ ਉਸ ਦੇ ਸ਼ਰਾਬ ਦੇ ਨਸ਼ੇ ਵਿੱਚ ਹੋਣ ਦੀ ਪੁਸ਼ਟੀ ਹੋਈ।

ਰਿਪੋਰਟ ਮਿਲਣ ਤੋਂ ਬਾਅਦ ਜਲੰਧਰ ਦਿਹਾਤ ਦੇ SSP ਹਰਵਿੰਦਰ ਸਿੰਘ ਵਿਰਕ (PPS) ਨੇ ASI ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ। ਉਸ ਨੂੰ ਵਾਪਸ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਵਿੱਚ ਵਿਭਾਗੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ।

ਪੁਲਿਸ ਅਧਿਕਾਰੀਆਂ ਮੁਤਾਬਕ ਡਿਊਟੀ ਦੌਰਾਨ ਲਾਪਰਵਾਹੀ ਅਤੇ ਅਨੁਸ਼ਾਸਨਹੀਣਤਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਵਿਭਾਗੀ ਜਾਂਚ ਦੀ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਉਧਰ, ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਸਬੰਧਤ ਥਾਣੇ ਦੇ SHO ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ ਸੀ। ਇਸ ਦੌਰਾਨ ਲੋਕਾਂ ਨੇ ਪੁਲਿਸ ਵਾਹਨ ਨੂੰ ਘੇਰ ਲਿਆ ਅਤੇ ਮਾਮਲੇ ਨੂੰ ਲੈ ਕੇ ਰੋਸ ਜ਼ਾਹਰ ਕੀਤਾ।