CM ਦੇ OSD ਰਾਜਬੀਰ ਘੁੰਮਣ ਵੀ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ ’ਤੇ ਰੋਕ ਦੀ ਮੰਗ

Top Trending News ਪੰਜਾਬ
  • CM ਦੇ OSD ਰਾਜਬੀਰ ਘੁੰਮਣ ਵੀ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ ’ਤੇ ਰੋਕ ਦੀ ਮੰਗ

ਚੰਡੀਗੜ੍ਹ 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ CBI ਜਾਂਚ ਖ਼ਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਘੁੰਮਣ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ CBI ਨੂੰ ਕਾਰਵਾਈ ਕਰਨ ਤੋਂ ਪਹਿਲਾਂ ਸਰਕਾਰ ਤੋਂ ਮਨਜ਼ੂਰੀ ਲੈਣੀ ਚਾਹੀਦੀ ਹੈ। ਉਨ੍ਹਾਂ ਨੇ CBI ਦੀ ਕਾਰਵਾਈ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਮਾਮਲੇ ’ਤੇ ਹਾਈਕੋਰਟ ਵਿੱਚ ਸ਼ੁੱਕਰਵਾਰ ਨੂੰ ਸੁਣਵਾਈ ਹੋਵੇਗੀ।

ਇਸੇ ਦੌਰਾਨ CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਵੀਰਵਾਰ ਨੂੰ ਸੁਣਵਾਈ ਟਲ ਗਈ। ਹੁਣ ਇਸ ਮਾਮਲੇ ’ਤੇ 9 ਅਕਤੂਬਰ ਨੂੰ ਸੁਣਵਾਈ ਹੋਵੇਗੀ।

ਮਾਮਲਾ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਅੱਗੇ ਸੂਚੀਬੱਧ ਸੀ। ਸੁਣਵਾਈ ਸ਼ੁਰੂ ਹੁੰਦੇ ਹੀ ਜਸਟਿਸ ਦੱਤਾ ਨੇ ਕਿਹਾ ਕਿ ਫਾਈਲ ਜਸਟਿਸ ਨਾਗੂ ਕੋਲ ਦੇਰ ਨਾਲ ਪਹੁੰਚੀ ਹੈ, ਇਸ ਲਈ ਮਾਮਲੇ ਨੂੰ ਅਗਲੇ ਦਿਨ ਸੁਣਿਆ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ CBI ਵੱਲੋਂ ਕਿਸੇ ਵੀ ਜਲਦਬਾਜ਼ੀ ਵਾਲੀ ਕਾਰਵਾਈ ਖ਼ਿਲਾਫ਼ ਅੰਤਰਿਮ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਇਸ ’ਤੇ ਜਸਟਿਸ ਦੱਤਾ ਨੇ ਕਿਹਾ ਕਿ ਜਦੋਂ ਦੂਜੇ ਜੱਜ ਨੂੰ ਫਾਈਲ ਪੜ੍ਹਨ ਦਾ ਮੌਕਾ ਹੀ ਨਹੀਂ ਮਿਲਿਆ ਤਾਂ ਅਜਿਹਾ ਹੁਕਮ ਕਿਵੇਂ ਪਾਸ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ 9 ਅਕਤੂਬਰ ਲਈ ਮੁਲਤਵੀ ਕਰ ਦਿੱਤੀ ਗਈ।