ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: CBI ਜਾਂਚ ਦੀ ਮੰਗ ਵਾਲੀ PIL ’ਤੇ ਹਾਈਕੋਰਟ ’ਚ ਸੁਣਵਾਈ ਮੁਲਤਵੀ

Top Trending News ਪੰਜਾਬ
  • ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: CBI ਜਾਂਚ ਦੀ ਮੰਗ ਵਾਲੀ PIL ’ਤੇ ਹਾਈਕੋਰਟ ’ਚ ਸੁਣਵਾਈ ਮੁਲਤਵੀ

ਚੰਡੀਗੜ੍ਹ 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਦੀ CBI ਜਾਂਚ ਦੀ ਮੰਗ ਨੂੰ ਲੈ ਕੇ ਐਡਵੋਕੇਟ ਰਵਿੰਦਰ ਸਿੰਘ ਵੱਲੋਂ ਦਾਇਰ ਜਨਹਿਤ ਪਟੀਸ਼ਨ (PIL) ’ਤੇ ਅੱਜ ਪੰਜਾਬ-ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਗੁਲਜ਼ਾਰ ਸਿੰਘ ਨੇ ਹਰਪਾਲ ਸਿੰਘ ਚੀਮਾ ਦੀ ਦਿਰਬਾ ਵਿਧਾਨ ਸਭਾ ਹਲਕੇ ਵਿੱਚ ਹੋਈ ਜਨਤਕ ਮੀਟਿੰਗ ਦੌਰਾਨ ਖੁਦਕੁਸ਼ੀ ਕੀਤੀ ਸੀ।

ਚੀਫ਼ ਜਸਟਿਸ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਕਿਹਾ ਕਿ ਇਹ ਨਿੱਜੀ ਮਾਮਲਾ ਹੈ ਅਤੇ ਇਸਨੂੰ PIL ਦੇ ਤੌਰ ’ਤੇ ਨਹੀਂ ਸੁਣਿਆ ਜਾ ਸਕਦਾ। ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਪਟੀਸ਼ਨਰ ਦੇ ਪਿਤਾ ਵੱਲੋਂ ਇਸੇ ਮਾਮਲੇ ਨੂੰ ਲੈ ਕੇ ਵੱਖਰੀ ਪਟੀਸ਼ਨ ਦਾਇਰ ਕੀਤੀ ਗਈ ਹੈ।

ਹਾਈਕੋਰਟ ਨੇ PIL ਅਤੇ ਪਿਤਾ ਵੱਲੋਂ ਦਾਇਰ ਪਟੀਸ਼ਨ ਨੂੰ ਵੱਖ-ਵੱਖ ਕਰ ਦਿੱਤਾ ਹੈ। ਦੋਵੇਂ ਮਾਮਲਿਆਂ ਦੀ ਪਹਿਲਾਂ ਇਕੱਠੇ ਸੁਣਵਾਈ ਹੋ ਰਹੀ ਸੀ। ਅਦਾਲਤ ਵੱਲੋਂ PIL ਨੂੰ ਖਾਰਜ ਜਾਂ ਨਿਪਟਾਉਣ ਦੀ ਤਿਆਰੀ ਸੀ, ਪਰ PIL ਪਟੀਸ਼ਨਰ ਦੇ ਵਕੀਲ ਦੇ ਅੱਜ ਮੌਜੂਦ ਨਾ ਹੋਣ ਕਾਰਨ ਸੁਣਵਾਈ ਮੁਲਤਵੀ ਕਰ ਦਿੱਤੀ ਗਈ। PIL ’ਤੇ ਅਗਲੀ ਸੁਣਵਾਈ ਦੀ ਤਾਰੀਖ ਹਾਲੇ ਤੈਅ ਨਹੀਂ ਕੀਤੀ ਗਈ।