ਮੈਡ ਸੰਧੂ ਕਤਲ ਮਾਮਲਾ: ਸ਼ੂਟਰ ਗੁਜਰਾਤ ਤੋਂ ਗ੍ਰਿਫ਼ਤਾਰ

Top Trending News ਪੰਜਾਬ
  • ਮੈਡ ਸੰਧੂ ਕਤਲ ਮਾਮਲਾ: ਸ਼ੂਟਰ ਗੁਜਰਾਤ ਤੋਂ ਗ੍ਰਿਫ਼ਤਾਰ

ਅਹਿਮਦਾਬਾਦ: 8 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬੀ ਇਨਫਲੂਐਂਸਰ ਮੈਡ ਸੰਧੂ ਕਤਲ ਮਾਮਲੇ ਵਿੱਚ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪਰਮਿੰਦਰ ਕਾਕਾ ਉਰਫ਼ ਪਰਮਿੰਦਰ ਪ੍ਰਸਾਦ ਵਜੋਂ ਹੋਈ ਹੈ। ਪੁਲਿਸ ਮੁਤਾਬਕ ਪਰਮਿੰਦਰ ਨੇ ਮੈਡ ਸੰਧੂ ’ਤੇ ਗੋਲੀਆਂ ਚਲਾਈਆਂ ਸਨ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ 3 ਅਕਤੂਬਰ ਨੂੰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਤੋਂ ਬਾਅਦ ਪਰਮਿੰਦਰ ਕਾਕਾ ਗੁਜਰਾਤ ਪਹੁੰਚ ਗਿਆ ਸੀ ਅਤੇ ਵੱਖ-ਵੱਖ ਹੋਟਲਾਂ ਵਿੱਚ ਲੁਕ ਕੇ ਰਹਿ ਰਿਹਾ ਸੀ। ਉਸ ਦੀ ਲੋਕੇਸ਼ਨ ਮਿਲਣ ਤੋਂ ਬਾਅਦ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਉਸ ਨੂੰ ਕਾਬੂ ਕਰ ਲਿਆ।

ਜਾਂਚ ਏਜੰਸੀਆਂ ਹੁਣ ਮੁਲਜ਼ਮ ਦੇ ਗੋਲਡੀ ਢਿੱਲੋਂ ਗੈਂਗ ਨਾਲ ਸਬੰਧਾਂ, ਕਤਲ ਦੀ ਸਾਜ਼ਿਸ਼ ਅਤੇ ਫੰਡਿੰਗ ਨੈੱਟਵਰਕ ਦੀਆਂ ਕੜੀਆਂ ਦੀ ਜਾਂਚ ਕਰ ਰਹੀਆਂ ਹਨ।