ਵੱਡੀ ਖ਼ਬਰ: ਹੁਸ਼ਿਆਰਪੁਰ ਕੇਂਦਰੀ ਜੇਲ੍ਹ ‘ਚ ਕੈਦੀਆਂ ਅਤੇ ਮੁਲਾਜ਼ਮਾਂ ਵਿਚਾਲੇ ਝੜਪ, ਦੋ ਜ਼ਖ਼ਮੀ

Top Trending News ਪੰਜਾਬ

ਵੱਡੀ ਖ਼ਬਰ: ਹੁਸ਼ਿਆਰਪੁਰ ਕੇਂਦਰੀ ਜੇਲ੍ਹ ‘ਚ ਕੈਦੀਆਂ ਅਤੇ ਮੁਲਾਜ਼ਮਾਂ ਵਿਚਾਲੇ ਝੜਪ, ਦੋ ਜ਼ਖ਼ਮੀ

ਹੁਸ਼ਿਆਰਪੁਰ 9 ਅਕਤੂਬਰ 2026

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਅਤੇ ਜੇਲ੍ਹ ਮੁਲਾਜ਼ਮਾਂ ਵਿਚਾਲੇ ਝੜਪ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਕੈਦੀਆਂ ਵੱਲੋਂ ਕੀਤੀ ਗਈ ਹੱਥੋਪਾਈ ਵਿੱਚ ਦੋ ਜੇਲ੍ਹ ਮੁਲਾਜ਼ਮ ਜ਼ਖ਼ਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ, ਜਿੱਥੇ ਇੱਕ ਮੁਲਾਜ਼ਮ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਉੱਚ ਸਿਹਤ ਸੰਸਥਾ ਲਈ ਭੇਜ ਦਿੱਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਅੰਦਰ ਕਿਸੇ ਮਾਮਲੇ ਨੂੰ ਲੈ ਕੇ ਕੁਝ ਕੈਦੀਆਂ ਅਤੇ ਜੇਲ੍ਹ ਮੁਲਾਜ਼ਮਾਂ ਵਿਚਾਲੇ ਪਹਿਲਾਂ ਤਕਰਾਰ ਹੋਈ। ਵੇਖਦੇ ਹੀ ਵੇਖਦੇ ਇਹ ਤਕਰਾਰ ਵਧ ਗਈ ਅਤੇ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਸ਼ੁਰੂ ਹੋ ਗਈ। ਇਸ ਦੌਰਾਨ ਕੁਝ ਕੈਦੀਆਂ ਨੇ ਜੇਲ੍ਹ ਮੁਲਾਜ਼ਮਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ, ਜਿਸ ਕਾਰਨ ਦੋ ਮੁਲਾਜ਼ਮਾਂ ਨੂੰ ਸੱਟਾਂ ਲੱਗੀਆਂ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਜੇਲ੍ਹ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਵਾਧੂ ਸੁਰੱਖਿਆ ਕਰਮਚਾਰੀ ਮੌਕੇ ’ਤੇ ਤਾਇਨਾਤ ਕੀਤੇ ਅਤੇ ਸਥਿਤੀ ਨੂੰ ਕਾਬੂ ਵਿੱਚ ਕੀਤਾ। ਫਿਲਹਾਲ ਝੜਪ ਦੇ ਅਸਲ ਕਾਰਨਾਂ ਅਤੇ ਘਟਨਾ ਨਾਲ ਸਬੰਧਤ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।