ਚੀਫ਼ ਇਲੈਕਸ਼ਨ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਜਾਰੀ

Top Trending News ਦਿੱਲੀ ਰਾਸ਼ਟਰੀ

 

ਚੀਫ਼ ਇਲੈਕਸ਼ਨ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਜਾਰੀ

ਨਵੀਂ ਦਿੱਲੀ 9 ਅਕਤੂਬਰ 2026

‘ਇੰਡੀਆ’ ਗੱਠਜੋੜ ਵਿੱਚ ਸ਼ਾਮਲ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਾਰੀ ਹੈ। ਵਿਰੋਧੀ ਧਿਰਾਂ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਨੇ ਕਥਿਤ ਤੌਰ ’ਤੇ ‘ਵੋਟ ਚੋਰੀ’ ਦੀ ਸਾਜ਼ਿਸ਼ ਰਚ ਕੇ ਦੇਸ਼ ਦੀ ਲੋਕਤੰਤਰਿਕ ਵਿਵਸਥਾ ਨੂੰ ਪ੍ਰਭਾਵਿਤ ਕੀਤਾ ਹੈ।

ਵਿਰੋਧੀ ਆਗੂਆਂ ਨੇ ਦਾਅਵਾ ਕੀਤਾ ਕਿ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਭਰੋਸੇਯੋਗਤਾ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਗੰਭੀਰ ਸਵਾਲ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਦੀ ਨਿਰਪੱਖਤਾ ਕਾਇਮ ਰਹਿਣੀ ਲੋਕਤੰਤਰ ਲਈ ਬੇਹੱਦ ਜ਼ਰੂਰੀ ਹੈ।

ਇਸੇ ਦੌਰਾਨ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਦਿੱਲੀ ਸਥਿਤ ਰਾਜਘਾਟ ਵਿਖੇ ਇਕੱਠੇ ਹੋ ਕੇ ਭਾਜਪਾ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਨੂੰ ‘ਸਦਬੁੱਧੀ’ ਦੇਣ ਲਈ ਪ੍ਰਾਰਥਨਾ ਕੀਤੀ। ਆਗੂਆਂ ਨੇ ਕਿਹਾ ਕਿ ਉਹ ਕਥਿਤ ਚੋਣ ਬੇਨਿਯਮੀਆਂ ਦੇ ਮੁੱਦੇ ਨੂੰ ਲੋਕਾਂ ਸਾਹਮਣੇ ਲਿਆਉਣ ਅਤੇ ਇਸ ਦੀ ਨਿਰਪੱਖ ਜਾਂਚ ਦੀ ਮੰਗ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖਣਗੇ।